ਪਟਿਆਲਾ ‘ਚ ਵਾਪਰਿਆ ਦਰਦਨਾਕ ਹਾਦਸਾ : ਮੋਟਰਸਾਈਕਲ ‘ਤੇ ਜਾ ਰਹੇ ਦੋਸਤ ਦੇ ਪਲਾਂ ‘ਚ ਹੀ ਮੁੱਕ ਗਏ ਸਾਹ, ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ

0
1103

ਪਟਿਆਲਾ | ਪਟਿਆਲਾ ਸ਼ਹਿਰ ‘ਚ ਇਕ ਦਰਦਨਾਕ ਸੜਕ ਹਾਦਸੇ ‘ਚ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਵਿਅਕਤੀ ਦਾ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਅਰਵਿੰਦਰ ਕੁਮਾਰ ਵਾਸੀ ਦੀਪ ਨਗਰ ਪਟਿਆਲਾ ਵਜੋਂ ਹੋਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਅਨੀਤਾ ਦੀ ਸ਼ਿਕਾਇਤ ‘ਤੇ ਅਣਪਛਾਤੇ ਕਾਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ।

ਅਨੀਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਤੀ ਆਪਣੇ ਦੋਸਤ ਰਾਹੁਲ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਪਤੀ ਦੀ ਮੌਤ ਹੋ ਗਈ। ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।