<p>ਲੁਧਿਆਣਾ&comma; 4 ਨਵੰਬਰ &vert; ਲੁਧਿਆਣਾ ਦੇ ਗਿੱਲ ਰੋਡ ’ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ&comma; ਜਿਸ ਵਿੱਚ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਦੀ ਪੀਆਰਟੀਸੀ ਬੱਸ ਦੇ ਟਾਇਰ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਉਮਰ ਕਰੀਬ 35 ਤੋਂ 40 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਸ਼ਿਮਲਾਪੁਰੀ ਦਾ ਰਹਿਣ ਵਾਲਾ ਸੀ।<&sol;p>&NewLine;<p>ਮੁੱਢਲੀ ਜਾਣਕਾਰੀ ਮੁਤਾਬਕ&comma; ਖਰਾਬ ਸੜਕ ਕਾਰਨ ਮੋਟਰਸਾਈਕਲ ਸਵਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪੀਆਰਟੀਸੀ ਬੱਸ ਦੀ ਲਪੇਟ ਵਿੱਚ ਆ ਗਿਆ। ਹਾਦਸਾ ਇੰਨਾ ਗੰਭੀਰ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।<&sol;p>&NewLine;<p>ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਗਿੱਲ ਰੋਡ ਦੀ ਹਾਲਤ ਕਾਫ਼ੀ ਖਰਾਬ ਹੈ ਅਤੇ ਇਸ ਕਾਰਨ ਪਹਿਲਾਂ ਵੀ ਇੱਥੇ ਹਾਦਸੇ ਵਾਪਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸੜਕ ਦੀ ਖਸਤਾ ਹਾਲਤ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।<&sol;p>&NewLine;<p>ਘਟਨਾ ਤੋਂ ਬਾਅਦ ਪੀਆਰਟੀਸੀ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਸ ਦੇ ਕੰਡਕਟਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;<p>ਹਾਦਸੇ ਤੋਂ ਬਾਅਦ ਗਿੱਲ ਰੋਡ ’ਤੇ ਜਾਮ ਲੱਗ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;