ਛੁੱਟੀ ਆਏ 3 ਫੌਜੀਆਂ ਨਾਲ ਵਾਪਰਿਆ ਦਰਦਨਾਕ ਹਾਦਸਾ , ਭਾਖੜਾ ਨਹਿਰ ‘ਚ ਡਿੱਗੀ ਕਾਰ, 1 ਦੀ ਮੌਤ

0
2105

ਪਟਿਆਲਾ | ਨਾਭਾ ਰੋਡ ‘ਤੇ ਪੈਂਦੀ ਭਾਖੜਾ ਨਹਿਰ ਦੇ ਪੁਲ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿਥੇ ਅਬਲੋਵਾਲ ਪੁਲੀ ਕੋਲ ਛੁੱਟੀ ਆਏ 3 ਫੌਜੀ ਦੋਸਤ ਕਾਰ ਸਮੇਤ ਭਾਖੜਾ ਨਹਿਰ ‘ਚ ਡਿੱਗ ਗਏ । ਇਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ, ਦੂਜਾ ਰੁੜ੍ਹ ਗਿਆ, ਜਦੋਂ ਕਿ ਤੀਜੇ ਨੇ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ।

ਇਹ ਫੌਜੀ ਬਖਸ਼ੀਵਾਲਾ ਵੱਲੋਂ ਆ ਰਹੇ ਸਨ, ਜਦੋਂ ਕਾਰ ਅਬਲੋਵਾਲ ਪੁਲੀ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਭਾਖੜਾ ਨਹਿਰ ‘ਚ ਡਿੱਗ ਗਈ। ਫੌਜੀ ਮਨਪ੍ਰੀਤ ਸਿੰਘ ਗੱਡੀ ਚਲਾ ਰਿਹਾ ਸੀ, ਜਗਜੀਤ ਸਿੰਘ ਨਾਲ ਬੈਠਾ ਸੀ ਅਤੇ ਕਮਲਜੀਤ ਸਿੰਘ ਪਿੱਛੇ ਬੈਠਾ ਸੀ, ਜਿਉਂ ਹੀ ਗੱਡੀ ਬੇਕਾਬੂ ਹੋ ਕੇ ਭਾਖੜਾ ‘ਚ ਡਿੱਗੀ ਤਾਂ ਪਿੱਛੇ ਬੈਠਾ ਕਮਲਜੀਤ ਸਿੰਘ ਛਾਲ ਮਾਰ ਕੇ ਬਾਹਰ ਨਿਕਲ ਗਿਆ, ਜਦਕਿ ਅੱਗੇ ਬੈਠੇ 2 ਜਵਾਨ ਕਾਰ ਸਮੇਤ ਭਾਖੜਾ ਵਿਚ ਰੁੜ੍ਹ ਗਏ।

ਇਸ ਦੌਰਾਨ ਲਗਭਗ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਗੋਤਾਖੋਰ ਕਾਰ ਨੂੰ ਲੱਭਣ ਵਿਚ ਸਫ਼ਲ ਹੋ ਗਏ, ਜਿਸ ਨੂੰ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢ ਲਿਆ ਗਿਆ ਪਰ 2 ਜਵਾਨਾਂ ਦਾ ਕੁਝ ਪਤਾ ਨਹੀਂ ਲੱਗਾ। ਇਕ ਜਵਾਨ ਦੀ ਲਾਸ਼ ਨੂੰ ਬਾਹਰ ਕੱਢ ਲਿਆ ਗਿਆ ਹੈ।

ਥਾਣਾ ਸਿਵਲ ਲਾਈਨ ਦੇ ਮੁਖੀ ਗੁਰਪ੍ਰੀਤ ਭਿੰਡਰ ਨੇ ਦੱਸਿਆ ਕਿ ਇਕ ਜਵਾਨ ਦਾ ਨਾਂ ਕਮਲਜੀਤ ਦੱਸਿਆ ਜਾ ਰਿਹਾ ਹੈ, ਜੋ ਕਾਰ ਨਹਿਰ ਵਿਚ ਡਿੱਗਣ ਤੋਂ ਪਹਿਲਾਂ ਹੀ ਬਾਹਰ ਨਿਕਲ ਗਿਆ। ਦੂਜੇ 2 ਜਵਾਨ ਮਨਪ੍ਰੀਤ ਅਤੇ ਮਨਮੀਤ ਦੀ ਲਾਸ਼ ਦੀ ਭਾਲ ਕਰਨ ‘ਤੇ ਮਨਮੀਤ ਦੀ ਲਾਸ਼ ਨੂੰ ਬਾਹਰ ਕੱਢ ਲਿਆ ਗਿਆ ਪਰ ਮਨਪ੍ਰੀਤ ਦੀ ਭਾਲ ਅਜੇ ਵੀ ਜਾਰੀ ਹੈ। ਕਾਰ ਨੂੰ ਗੋਤਾਖੋਰਾਂ ਤੇ ਕ੍ਰੇਨ ਦੀ ਮਦਦ ਨਾਲ ਬਾਹਰ ਕੱਢ ਲਿਆ ਗਿਆ। ਇਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)