ਫਾਜ਼ਿਲਕਾ, 22 ਨਵੰਬਰ | ਬੀਤੀ ਰਾਤ ਅਬੋਹਰ ਤੋਂ ਕਰੀਬ 8 ਕਿਲੋਮੀਟਰ ਦੂਰ ਡੰਗਰਖੇੜਾ ਓਵਰਬ੍ਰਿਜ ’ਤੇ 2 ਮੋਟਰਸਾਈਕਲਾਂ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਜ਼ਖਮੀ ਹੋ ਗਿਆ। ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮ੍ਰਿਤਕ 2 ਲੜਕੀਆਂ ਦਾ ਪਿਤਾ ਸੀ।
ਮ੍ਰਿਤਕ ਦੀ ਪਛਾਣ ਵਿਨੋਦ (50) ਵਾਸੀ ਪਿੰਡ ਝੁਮਿਆਂਵਾਲੀ ਵਜੋਂ ਹੋਈ ਹੈ। ਵਿਨੋਦ ਬੀਤੀ ਰਾਤ ਕਰੀਬ 8.30 ਵਜੇ ਬਾਈਕ ‘ਤੇ ਡੰਗਰਖੇੜਾ ਲੁੱਕ ਪੁਆਇੰਟ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਡੰਗਰਖੇੜਾ ਪੁਲ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਬਾਈਕ ਦੀ ਟੱਕਰ ਨਾਲ ਵਿਨੋਦ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਦੂਜੇ ਬਾਈਕ ‘ਤੇ ਸਵਾਰ ਤਿੰਨ ਨੌਜਵਾਨਾਂ ‘ਚੋਂ ਮੋਨੂੰ ਵਾਸੀ ਆਲਮਗੜ੍ਹ ਵੀ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)