ਲਵ ਮੈਰਿਜ ਦਾ ਦਰਦਨਾਕ ਅੰਤ : ਨਾਜਾਇਜ਼ ਸੰਬੰਧਾਂ ਦੇ ਸ਼ੱਕ ‘ਚ ਗਰਭਵਤੀ ਪਤਨੀ ਨੂੰ ਸਿਰ ‘ਚ ਡੰਡੇ ਮਾਰ ਕੇ ਮਾਰਿਆ

0
1151

ਬਰਨਾਲਾ (ਕਮਲਜੀਤ ਸੰਧੂ) | ਬਰਨਾਲਾ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਪਤੀ ਨੇ ਆਪਣੀ ਪਤਨੀ ਨੂੰ ਡੰਡੇ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਇਕ ਸਾਲ ਪਹਿਲਾਂ ਹੀ ਆਪਣੀ ਮਰਜ਼ੀ ਨਾਲ ਲਵ ਮੈਰਿਜ ਕਰਵਾਈ ਸੀ ਪਰ ਉਨ੍ਹਾਂ ਨੂੰ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ।

ਲੜਕੀ ਦਾ ਪਤੀ ਲਗਾਤਾਰ ਬੇਟੀ ਦੀ ਕੁੱਟਮਾਰ ਕਰਦਾ ਰਿਹਾ ਸੀ ਤੇ ਪੈਸਿਆਂ ਦੀ ਮੰਗ ਵੀ ਕਰਦਾ ਸੀ, ਜਿਸ ਕਾਰਨ ਦੋਵਾਂ ‘ਚ ਲੜਾਈ ਹੁੰਦੀ ਰਹਿੰਦੀ ਸੀ। ਪਿਛਲੇ ਕੁਝ ਦਿਨਾਂ ਤੋਂ ਪਤੀ ਆਪਣੀ ਪਤਨੀ ‘ਤੇ ਸ਼ੱਕ ਕਰਨ ਲੱਗ ਪਿਆ ਸੀ ਅਤੇ ਪਤਨੀ ਦੇ ਪਰਿਵਾਰਕ ਮੈਂਬਰਾਂ ਤੋਂ ਪੈਸਿਆਂ ਦੀ ਮੰਗ ਕਰਦਾ ਸੀ।

ਹਨੀ ਵੱਗ ਨੇ ਨਸ਼ੇ ਦੀ ਹਾਲਤ ‘ਚ ਆਪਣੀ ਪਤਨੀ ਨਿਸ਼ਾ ਕੁਮਾਰੀ ਨੂੰ ਬੁਰੀ ਤਰ੍ਹਾਂ ਕੁੱਟਿਆ ਤੇ ਡੰਡੇ ਨਾਲ ਉਸ ਦੇ ਸਿਰ ‘ਤੇ ਵਾਰ ਕਰ ਦਿੱਤਾ, ਜਿਸ ਨਾਲ ਨਿਸ਼ਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੀ ਲੜਕੀ ਗਰਭਵਤੀ ਸੀ, ਇਸ ਲਈ ਇਹ ਦੋਹਰਾ ਕਤਲ ਹੈ। ਆਰੋਪੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਜਾਂਚ ਅਧਿਕਾਰੀ ਜਗਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੇਖਾਂ ਗੇਟ ਨੰਬਰ 5 ਵਾਲੀ ਗਲੀ ‘ਚ ਇਕ ਲੜਕੀ ਨਾਲ ਕੁੱਟਮਾਰ ਕੀਤੀ ਗਈ ਹੈ ਪਰ ਮੌਕੇ ‘ਤੇ ਜਾ ਕੇ ਦੇਖਿਆ ਤਾਂ ਲੜਕੀ ਦਾ ਕਤਲ ਹੋ ਚੁੱਕਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਜਾਵੇਗਾ। ਫਿਲਹਾਲ ਦੋਸ਼ੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ।

ਵਾਇਰਲ ਹੋ ਰਹੇ ਕਰੋੜਪਤੀ ਗਰੀਬ ਦੀ ਵੇਖੋ ਪੂਰੀ ਕਹਾਣੀ

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ