ਦਰਦਨਾਕ : ਭਿਆਨਕ ਹਾਦਸੇ ‘ਚ ਕਾਰ ਸਵਾਰ ਵਿਅਕਤੀ ਦੀ ਗਈ ਜਾਨ, 2 ਬੱਚਿਆਂ ਦਾ ਸੀ ਪਿਤਾ

0
497

ਹਰਿਆਣਾ| ਨਵੇਂ ਸਾਲ ‘ਤੇ ਅੰਬਾਲਾ ਵਿਚ ਤੇਜ਼ ਰਫ਼ਤਾਰ ਦਾ ਕਹਿਰ ਵੇਖਣ ਨੂੰ ਮਿਲਿਆ। 5 ਨੌਜਵਾਨਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਇਕ ਘਰ ਦਾ ਚਿਰਾਗ ਬੁੱਝ ਗਿਆ। ਨਵਾਂ ਵਰ੍ਹਾ ਮਨਾਉਣ ਲਈ ਗੁਰੂਗ੍ਰਾਮ ਤੋਂ ਸ਼ਿਮਲਾ ਜਾ ਰਹੇ ਨੌਜਵਾਨ ਜਦੋਂ ਅਚਾਨਕ ਅੰਬਾਲਾ ਛਾਉਣੀ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦੀ ਅੱਗੇ ਜਾਂਦੇ ਟਰੱਕ ਨਾਲ ਟੱਕਰ ਹੋ ਗਈ ਅਤੇ ਦਰਦਨਾਕ ਹਾਦਸਾ ਵਾਪਰ ਗਿਆ।

ਭਿਆਨਕ ਹਾਦਸੇ ਵਿਚ ਗੱਡੀ ਦੇ ਪਰਖੱਚੇ ਉੱਡ ਗਏ, ਜਿਸ ‘ਚ ਦੀਪਕ ਨਾਮੀ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਜ਼ਖਮੀ ਹੋ ਗਿਆ ਅਤੇ ਤਿੰਨ ਨੌਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖਮੀਆਂ ਨੂੰ ਸਿਵਲ ਹਸਪਤਾਲ ‘ਚ ਲਿਆਂਦਾ ਗਿਆ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਗੱਡੀ ਦੀ ਰਫਤਾਰ ਤੇਜ਼ ਸੀ। ਮ੍ਰਿਤਕ ਦੇ ਦੋ ਬੱਚੇ ਹਨ ਤੇ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ। ਮੌਤ ਤੋਂ ਬਾਅਦ ਘਰ ‘ਚ ਸੋਗ ਦਾ ਮਾਹੌਲ ਹੈ। ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਜਿਸ ਦਾ ਕੋਈ ਸੁਰਾਗ ਨਹੀਂ ਲੱਗਾ ਅਤੇ ਜਾਂਚ ਜਾਰੀ ਹੈ।