ਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ, ਖਾਲੀ ਅਸਾਮੀਆਂ ‘ਤੇ ਮਿਲੇ ਸਟੇਸ਼ਨ

0
1029

ਮੋਹਾਲੀ | ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕੀਤੇ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ ਵਿਚ 17 ਤੋਂ 19 ਮਈ ਤੱਕ ਜ਼ਿਲ੍ਹੇ ਅੰਦਰ ਕੁੱਲ 5172 ਅਧਿਆਪਕਾਂ ਨੇ ਬਦਲੀਆਂ ਲਈ ਆਨਲਾਈਨ ਅਪਲਾਈ ਕੀਤਾ ਸੀ।

ਅਪਲਾਈ ਕਰਨ ਵਾਲੇ ਕੁੱਲ 5172 ਅਧਿਆਪਕਾਂ ਵਿੱਚੋਂ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਸਾਰੇ ਅਧਿਆਪਕ ਉਹ ਹਨ ਜਿਨ੍ਹਾਂ ਦਾ ਜ਼ਿਲ੍ਹੇ ਅਧੀਨ ਪੈਂਦੇ ਸਕੂਲਾਂ ਦੀਆਂ ਖਾਲੀ ਅਸਾਮੀਆਂ ’ਤੇ ਤਬਾਦਲਾ ਕੀਤਾ ਗਿਆ ਹੈ। ਸਕੂਲਾਂ ਦੇ 308 ਨਾਨ-ਟੀਚਿੰਗ ਸਟਾਫ਼ ਦੇ ਮੁਲਾਜ਼ਮਾਂ ਨੇ ਵੀ ਤਬਾਦਲੇ ਲਈ ਅਰਜ਼ੀਆਂ ਦਿੱਤੀਆਂ ਸਨ। ਇਨ੍ਹਾਂ ਵਿਚੋਂ 275 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਦਾਅਵੇ ਅਨੁਸਾਰ ਇਹ ਤਬਾਦਲਾ ਪੂਰੀ ਪਾਰਦਰਸ਼ਤਾ ਨਾਲ ਪ੍ਰਾਪਤ ਮੈਰਿਟ ਅੰਕਾਂ ਦੇ ਆਧਾਰ ‘ਤੇ ਆਨਲਾਈਨ ਕੀਤਾ ਗਿਆ ਹੈ।