&NewLine;<p class&equals;"wp-block-paragraph"><strong>ਐਸਏਐਸ ਨਗਰ &sol; ਫਰੀਦਕੋਟ &sol; ਸ਼੍ਰੀ ਮੁਕਤਸਰ ਸਾਹਿਬ &sol; ਅੰਮ੍ਰਿਤਸਰ<&sol;strong> <&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸ ਚੋਰੀ&comma; ਅਧੂਰੇ ਕਾਗਜ਼ ਅਤੇ ਗ਼ੈਰ-ਕਾਨੂੰਨੀ ਪਰਮਿਟਾਂ &&num;8216&semi;ਤੇ ਬੱਸਾਂ ਚਲਾਉਣ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਨੂੰ ਤੇਜ਼ ਕਰਦਿਆਂ ਅੱਠ ਜ਼ਿਲ੍ਹਿਆਂ ਵਿੱਚ 38 ਬੱਸਾਂ ਜ਼ਬਤ ਕੀਤੀਆਂ ਅਤੇ ਇੱਕ ਬੱਸ ਦਾ ਚਲਾਨ ਕੱਟਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਚੈਕਿੰਗ ਮੁਹਿੰਮ ਦੌਰਾਨ ਅੱਜ ਰਿਜਨਲ ਟਰਾਂਸਪੋਰਟ ਅਥਾਰਟੀ &lpar;ਆਰ&period;ਟੀ&period;ਏ&period;&rpar; ਗੁਰਦਾਸਪੁਰ ਦੇ ਚੈਕਿੰਗ ਦਸਤੇ ਨੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 5 ਬੱਸਾਂ ਜ਼ਬਤ ਕੀਤੀਆਂ&comma; ਜਿਨ੍ਹਾਂ ਵਿੱਚ ਨਿਊ ਦੀਪ ਬੱਸ ਸਰਵਿਸ&comma; ਦਾਲਮ ਅਤੇ ਬਾਬਾ ਨੰਦ ਬੱਸ ਸਰਵਿਸ ਦੀ ਇੱਕ-ਇੱਕ ਬੱਸ ਅਤੇ ਰਾਜਧਾਨੀ ਬੱਸ ਸਰਵਿਸ ਦੀਆਂ ਦੋ ਬੱਸਾਂ ਸ਼ਾਮਲ ਹਨ ਜਦਕਿ ਆਰ&period;ਟੀ&period;ਏ&period; ਫ਼ਿਰੋਜ਼ਪੁਰ ਵੱਲੋਂ ਚਾਰ ਬੱਸਾਂ ਜ਼ਬਤ ਕੀਤੀਆਂ ਗਈਆਂ&comma; ਜਿਨ੍ਹਾਂ ਵਿੱਚ ਨਿਊ ਬੱਸ ਸਰਵਿਸ ਦੀਆਂ ਦੋ ਬੱਸਾਂ ਅਤੇ ਰਾਜ ਬਸ ਸਰਵਿਸ ਤੇ ਟੂਰਿਸਟ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੋਹਾਲੀ ਦੇ ਟਰਾਂਸਪੋਰਟ ਦਫਤਰ ਵੱਲੋਂ ਚਾਰ ਸੈਲਾਨੀ ਬੱਸਾਂ ਜ਼ਬਤ ਕੀਤੀਆਂ ਹਨ&comma; ਜਿਨ੍ਹਾਂ ਵਿੱਚ ਦੋ ਬੱਸਾਂ ਅਸ਼ੋਕਾ ਟੂਰਿਸਟ ਕੰਪਨੀਆਂ ਅਤੇ ਇੱਕ-ਇੱਕ ਬੱਸ ਸਾਹਿਬਾ ਟੂਰਿਸਟ ਅਤੇ ਵੈਸ਼ਨੋ ਯਾਤਰਾ ਕੰਪਨੀ ਦੀ ਸ਼ਾਮਲ ਹੈ। ਆਰ&period;ਟੀ&period;ਏ&period; ਸੰਗਰੂਰ ਵੱਲੋਂ ਨਿਯਮਾਂ ਦੀ ਉਲੰਘਣਾ ਤਹਿਤ ਆਰਬਿਟ ਐਵੀਏਸ਼ਨ ਕੰਪਨੀ ਦੀ ਇੱਕ ਬੱਸ ਜ਼ਬਤ ਕੀਤੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫ਼ਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਂਝੇ ਤੌਰ &&num;8216&semi;ਤੇ ਕੀਤੀ ਗਈ ਚੈਕਿੰਗ ਦੌਰਾਨ ਸੱਤ ਬੱਸਾਂ ਦੇ ਕਾਗ਼ਜ਼ਾਤ ਚੈਕ ਕੀਤੇ ਗਏ ਅਤੇ ਆਰਬਿਟ ਐਵੀਏਸ਼ਨ ਦੀਆਂ ਤਿੰਨ&comma; ਨਿਊ ਦੀਪ ਦੀ ਇੱਕ&comma; ਫ਼ਤਹਿ ਬਸ ਸਰਵਿਸ ਦੀ ਇੱਕ ਅਤੇ ਨਾਰਧਰਨ ਬੱਸ ਸਰਵਿਸ ਦੀ ਇੱਕ ਬੱਸ ਕਬਜ਼ੇ ਵਿੱਚ ਲਈ ਗਈ ਜਦਕਿ ਨਾਰਧਰਨ ਬੱਸ ਦੀ ਇੱਕ ਬੱਸ ਦਾ ਚਲਾਨ ਕੱਟਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਤਰ੍ਹਾਂ&comma; ਆਰ&period;ਟੀ&period;ਏ&period; ਅੰਮ੍ਰਿਤਸਰ ਦੇ ਚੈਕਿੰਗ ਦਸਤੇ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਲਈ ਚਾਰ ਬੱਸਾਂ ਜ਼ਬਤ ਕੀਤੀਆਂ&comma; ਜਿਨ੍ਹਾਂ ਵਿੱਚ ਨਿਊ ਦੀਪ ਸਰਵਿਸ&comma; ਗੋਬਿੰਦ&comma; ਭੁਪਿੰਦਰ ਬੱਸ ਸਰਵਿਸ ਅਤੇ ਮਾਲਵਾ ਬੱਸ ਸਰਵਿਸ ਦੀ ਇੱਕ-ਇੱਕ ਬੱਸ ਸ਼ਾਮਲ ਹੈ&comma; ਜਦਕਿ ਆਰ&period;ਟੀ&period;ਏ&period; ਹੁਸ਼ਿਆਰਪੁਰ ਵੱਲੋਂ ਦੋ ਮਿੰਨੀ ਬੱਸਾਂ&comma; ਛੇ ਟੂਰਿਸਟ ਬੱਸਾਂ ਅਤੇ ਇੱਕ ਸਕੂਲ ਬੱਸ ਸਣੇ ਕੁੱਲ ਨੌਂ ਬੱਸਾਂ ਜ਼ਬਤ ਕੀਤੀਆਂ ਗਈਆਂ। ਇਸੇ ਤਰ੍ਹਾਂ ਆਰ&period;ਟੀ&period;ਏ&period; ਬਠਿੰਡਾ ਨੇ ਪੰਜ ਬੱਸਾਂ ਜ਼ਬਤ ਕੀਤੀਆਂ ਹਨ&comma; ਜਿਨ੍ਹਾਂ ਵਿੱਚ ਨਿਊ ਦੀਪ ਦੀਆਂ ਦੋ ਬੱਸਾਂ ਅਤੇ ਡੱਬਵਾਲੀ&comma; ਰਾਜਧਾਨੀ ਅਤੇ ਖੱਟੜਾ ਬੱਸ ਸੇਵਾ ਦੀ ਇੱਕ-ਇੱਕ ਬੱਸ ਸ਼ਾਮਲ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਚੈਕਿੰਗ ਦਾ ਉਦੇਸ਼ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਟੈਕਸ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ&comma; ਜਿਹੜੇ ਕਿ ਹੁਣ ਤੱਕ ਬੇਪਰਵਾਹ ਘੁੰਮ ਰਹੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਾਜਾ ਵੜਿੰਗ ਨੇ ਦੱਸਿਆ ਕਿ ਇਹ ਮੁਹਿੰਮ ਆਪਣੇ ਫੈਸਲਾਕੁੰਨ ਅੰਤ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਬਿਨਾਂ ਟੈਕਸ ਤੇ ਦਸਤਾਵੇਜ਼ਾਂ ਤੋਂ ਇਲਾਵਾ ਗ਼ੈਰ-ਕਾਨੂੰਨੀ ਪਰਮਿਟਾਂ ਨਾਲ ਚੱਲ ਰਹੀਆਂ 296 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ਨੇ ਟੈਕਸ ਅਤੇ ਜੁਰਮਾਨੇ ਵਜੋਂ 4&period;29 ਕਰੋੜ ਰੁਪਏ ਦੀ ਵੱਡੀ ਰਕਮ ਵਸੂਲੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;