ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਝਟਕਾ, ਹਾਈ ਕੋਰਟ ਨੇ ਬਾਦਲ ਪਰਿਵਾਰ ਦੀਆਂ ਸਾਰੀਆਂ ਜ਼ਬਤ ਬੱਸਾਂ ਛੱਡਣ ਤੇ ਰੱਦ ਪਰਮਿਟ ਬਹਾਲ ਕਰਨ ਦੇ ਦਿੱਤੇ ਹੁਕਮ, Video

0
4774

ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੰਜਾਬ ਸਰਕਾਰ, ਟਰਾਂਸਪੋਰਟ ਵਿਭਾਗ ਤੇ ਨਵ-ਨਿਯੁਕਤ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਵੱਡਾ ਝਟਕਾ ਲੱਗਾ ਹੈ।

ਹਾਈ ਕੋਰਟ ਨੇ ਬਾਦਲ ਪਰਿਵਾਰ ਨਾਲ ਸਬੰਧਤ ਔਰਬਿਟ ਬੱਸ ਕੰਪਨੀ ਦਾ ਲਾਇਸੈਂਸ ਜ਼ਬਤ ਤੇ ਰੱਦ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਖ਼ਤ ਹੁਕਮ ਦਿੱਤੇ ਹਨ ਕਿ ਬਾਦਲ ਪਰਿਵਾਰ ਦੀਆਂ ਸਾਰੀਆਂ ਜ਼ਬਤ ਬੱਸਾਂ ਛੱਡੀਆਂ ਜਾਣ ਤੇ ਰੱਦ ਪਰਮਿਟ ਬਹਾਲ ਕੀਤੇ ਜਾਣ।

ਪੰਜਾਬ ਸਰਕਾਰ ਨੂੰ ਔਰਬਿਟ ਬੱਸ ਕੰਪਨੀ ਦੀਆਂ ਸਾਰੀਆਂ ਜ਼ਬਤ ਬੱਸਾਂ ਨੂੰ ਛੱਡਣ, ਪਰਮਿਟ ਮੁੜ ਜਾਰੀ ਕਰਨ ਅਤੇ ਜਿਨ੍ਹਾਂ ਰੂਟਾਂ ‘ਤੇ ਬੱਸਾਂ ਚੱਲ ਰਹੀਆਂ ਸਨ, ਉਨ੍ਹਾਂ ‘ਤੇ ਮੁੜ ਬੱਸਾਂ ਚਲਾਉਣ ਦੇ ਹੁਕਮ ਦਿੱਤੇ ਹਨ।

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਨਵ-ਨਿਯੁਕਤ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਖੁਦ ਸੜਕਾਂ ‘ਤੇ ਬੱਸਾਂ ਦੀ ਚੈਕਿੰਗ ਕਰ ਰਹੇ ਸਨ ਅਤੇ 50 ਤੋਂ ਵੱਧ ਬੱਸਾਂ ਨੂੰ ਜ਼ਬਤ ਕਰਨ ਦੇ ਨਾਲ-ਨਾਲ ਬੇਨਿਯਮੀਆਂ ਪਾਏ ਜਾਣ ‘ਤੇ ਉਨ੍ਹਾਂ ਦੇ ਲਾਇਸੈਂਸ ਵੀ ਰੱਦ ਕਰ ਰਹੇ ਸਨ।

ਪਰ ਇਸ ਦੌਰਾਨ ਟਰਾਂਸਪੋਰਟ ਕੰਪਨੀਆਂ ਦੀਆਂ ਬੱਸਾਂ ਖਾਸ ਕਰਕੇ ਬਾਦਲ ਪਰਿਵਾਰ ਨਾਲ ਸਬੰਧਤ ਬੱਸਾਂ ਹੀ ਜ਼ਿਆਦਾਤਰ ਨਿਸ਼ਾਨੇ ’ਤੇ ਰਹੀਆਂ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ