ਘਰੇਲੂ ਕਲੇਸ਼ ਤੋਂ ਤੰਗ ਪਤੀ ਨੇ ਪਤਨੀ ਨੂੰ ਚਾਕੂ ਮਾਰ ਕੇ ਉਤਾਰਿਆ ਮੌਤ ਦੇ ਘਾਟ

0
1625

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ)| ਸ੍ਰੀ ਮੁਕਤਸਰ ਸਾਹਿਬ ਦੇ ਮਾਡਲ ਟਾਊਨ ‘ਚ ਪਤੀ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪਤੀ-ਪਤਨੀ ਵਿੱਚ ਪਿਛਲੇ 6 ਮਹੀਨਿਆਂ ਤੋਂ ਘਰੇਲੂ ਕਲੇਸ਼ ਚੱਲ ਰਿਹਾ ਸੀ।

ਮੌਕੇ’ ਤੇ ਪਹੁੰਚੀ ਥਾਣਾ ਸਦਰ ਅਤੇ ਰੇਲਵੇ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੀ ਪਛਾਣ ਸੰਦੀਪ ਕੌਰ ਪੁੱਤਰੀ ਦਲਜੀਤ ਸਿੰਘ ਵਜੋਂ ਹੋਈ ਹੈ, ਜਿਸ ਦਾ 2 ਸਾਲ ਦਾ ਬੇਟਾ ਵੀ ਹੈ।

ਮ੍ਰਿਤਕ ਸੰਦੀਪ ਕੌਰ (23) ਅਤੇ ਮਨਜਿੰਦਰ ਸਿੰਘ ਦਾ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਮ੍ਰਿਤਕਾ ਦਾ ਪਤੀ ਉਸ ਨੂੰ ਆਪਣੇ ਨਾਲ ਲਿਜਾਣ ਲਈ ਵਾਰ-ਵਾਰ ਫੋਨ ਕਰਦਾ ਸੀ ਅਤੇ ਲੈਣ ਆਉਂਦਾ ਸੀ ਪਰ ਸੰਦੀਪ ਕੌਰ ਉਸ ਨਾਲ ਵਾਪਸ ਨਹੀਂ ਜਾਣਾ ਚਾਹੁੰਦੀ ਸੀ, ਜਿਸ ਕਰਕੇ ਸ਼ਨੀਵਾਰ ਨੂੰ ਮਨਜਿੰਦਰ ਸਿੰਘ ਨੇ ਦੁਪਹਿਰ ਸਮੇਂ ਸੰਦੀਪ ਕੌਰ ਨੂੰ ਕਿਰਚ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਆਰੋਪੀ ਮੌਕੇ ਤੋਂ ਫਰਾਰ ਹੋ ਗਿਆ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)