ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪੂਰੇ ਪਰਿਵਾਰ ਨੇ ਝੀਲ ‘ਚ ਮਾਰੀ ਛਾਲ, ਮਾਂ-ਪੁੱਤ ਦੀ ਮੌਤ

0
1744

ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਇਕ ਪਰਿਵਾਰ ਨੇ ਝੀਲ ਵਿਚ ਛਾਲ ਮਾਰ ਦਿੱਤੀ, ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰੇ ਪਰਿਵਾਰ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਇਹ ਕਦਮ ਚੁੱਕਿਆ।

ਸ਼ੁੱਕਰਵਾਰ ਸਵੇਰੇ ਇਕ ਔਰਤ ਸਮੇਤ 3 ਲੋਕਾਂ ਨੇ ਝੀਲ ਨੰ. 3 ‘ਚ ਛਾਲ ਮਾਰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਮਾਂ-ਪੁੱਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਕੈਲਾਸ਼ ਰਾਣੀ ਅਤੇ ਉਸ ਦੇ ਪੁੱਤਰ ਪਬਨਿਸ਼ ਕੁਮਾਰ ਵਜੋਂ ਹੋਈ ਹੈ, ਜਦਕਿ ਸੁਰਿੰਦਰ ਜ਼ਖਮੀ ਹੈ।

ਮ੍ਰਿਤਕ ਦੇ ਦੋਸਤ ਨੇ ਦੱਸਿਆ ਕਿ ਉਸ ਨੂੰ ਸੁਰਿੰਦਰ ਦਾ ਫੋਨ ਆਇਆ ਸੀ। ਉਸ ਨੇ ਅਲਵਿਦਾ ਕਹਿੰਦੇ ਹੀ ਕਾਲ ਕੱਟ ਦਿੱਤੀ। ਉਹ ਕਈ ਦਿਨਾਂ ਤੋਂ ਪਰੇਸ਼ਾਨ ਸੀ। ਉਸ ਦੇ ਪਰਿਵਾਰ ਦੀ ਆਰਥਿਕ ਹਾਲਤ ਚੰਗੀ ਨਹੀਂ ਸੀ। ਪੁਲਿਸ ਮੁਤਾਬਕ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਪੂਰੇ ਪਰਿਵਾਰ ਨੇ ਇਹ ਕਦਮ ਕਿਉਂ ਚੁੱਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ