ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ 2 ਬੱਚਿਆਂ ਦੀ ਮਾਂ ਨੇ ਜ਼ਹਿਰ ਪੀ ਕੇ ਦਿੱਤੀ ਜਾਨ

0
1257

ਹੁਸ਼ਿਆਰਪੁਰ | ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ 1 ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਖਾ ਕੇ ਜਾਨ ਦੇ ਦਿੱਤੀ ਹੈ। ਇਸ ਸਬੰਧੀ ਥਾਣਾ ਦਸੂਹਾ ਪੁਲਿਸ ਨੇ ਮ੍ਰਿਤਕਾ ਦੀ ਭੈਣ ਦੇ ਬਿਆਨਾਂ ‘ਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਬਿਆਨ ਵਿਚ ਕਮਲਜੀਤ ਨੇ ਦੱਸਿਆ ਕਿ ਉਸਦੀ ਛੋਟੀ ਭੈਣ ਹਰਪ੍ਰੀਤ ਕੌਰ ਦਾ ਵਿਆਹ ਅਮਰਿੰਦਰ ਸਿੰਘ ਵਾਸੀ ਮਾਂਗਟ ਨਾਲ ਹੋਇਆ ਸੀ। ਇਨ੍ਹਾਂ ਦੇ 2 ਬੱਚੇ ਹਨ ਤੇ ਕਿਹਾ ਕਿ ਉਸਦੇ ਪਤੀ ਅਮਰਿੰਦਰ ਸਿੰਘ ਦੇ ਨਾਜਾਇਜ਼ ਸਬੰਧ ਵੀ ਹਨ।

11 ਫਰਵਰੀ ਨੂੰ ਅਮਰਿੰਦਰ ਸਿੰਘ ਦਾ ਫੋਨ ਆਇਆ ਕਿ ਹਰਪ੍ਰੀਤ ਕੌਰ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ, ਜਿਸ ਨੂੰ ਇਕ ਨਿੱਜੀ ਹਸਪਤਾਲ ਲੈ ਕੇ ਜਾ ਰਹੇ ਹਾਂ । ਜਦੋਂ ਉਹ ਉਕਤ ਹਸਪਤਾਲ ਪੁੱਜੇ ਤਾਂ ਡਾਕਟਰ ਨੇ ਦੱਸਿਆ ਕਿ ਹਰਪ੍ਰੀਤ ਕੌਰ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਰਕੇ ਉਸ ਨੂੰ ਰੈਫਰ ਕਰ ਦਿੱਤਾ ਹੈ।

ਇਸ ਨੂੰ ਲੈ ਕੇ ਅਮਰਿੰਦਰ ਸਿੰਘ ਆਪਣੀ ਪਤਨੀ ਨੂੰ ਮਾਰ ਦੇਣ ਦੀਆਂ ਧਮਕੀਆਂ ਵੀ ਦਿੰਦਾ ਸੀ। 9 ਫਰਵਰੀ ਨੂੰ ਹਰਪ੍ਰੀਤ ਨੇ ਫੋਨ ਕਰਕੇ ਦੱਸਿਆ ਕਿ ਅਮਰਿੰਦਰ ਨੇ ਉਸ ਨਾਲ ਕੁੱਟਮਾਰ ਕੀਤੀ ਹੈ ਅਤੇ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ, ਜਿਸ ਕਾਰਨ ਮੈਂ ਬਹੁਤ ਜ਼ਿਆਦਾ ਪਰੇਸ਼ਾਨ ਹਾਂ।

ਜਦੋਂ ਉਨ੍ਹਾਂ ਨੇ ਅਮਰਿੰਦਰ ਸਿੰਘ ਨੂੰ ਫੋਨ ‘ਤੇ ਪੁੱਛਿਆ ਤਾਂ ਉਸਨੇ ਦੱਸਿਆ ਕਿ ਉਹ ਐੱਸਡੀਐੱਮ ਚੌਕ ਹੀ ਪੁੱਜਾ ਹੈ ਪਰ ਹਰਪ੍ਰੀਤ ਕੌਰ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।