ਸੁਲਤਾਨਪੁਰ ਲੋਧੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੇੜਲੇ ਪਿੰਡ ਮੋਠਾਂਵਾਲ ‘ਚ ਇਕ ਖੇਤ ਮਜ਼ਦੂਰ ਵੱਲੋਂ ਸਹੁਰੇ ਪਰਿਵਾਰ ਦੇ ਰਿਸ਼ਤੇਦਾਰਾਂ ਤੋਂ ਤੰਗ ਆ ਕੇ ਜਾਨ ਦੇ ਦਿੱਤੀ ਗਈ। ਮ੍ਰਿਤਕ ਦੀ ਪਛਾਣ ਚਰਨਜੀਤ ਵਜੋਂ ਹੋਈ ਹੈ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਪਿੰਡ ਸੋਗਮਈ ਹੋ ਗਿਆ ਹੈ। ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ 6 ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਫਿਲਹਾਲ ਕਿਸੇ ਵੀ ਆਰੋਪੀ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਧਰ ਮਾਮਲੇ ‘ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਤੇ ਆਰੋਪੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।