ਮਾਨਸਾ, 19 ਅਕਤੂਬਰ | ਜ਼ਿਲੇ ਦੇ ਕਸਬਾ ਜੋਗਾ ਵਿਚ ਇੱਕ ਨੌਜਵਾਨ ਪਿੰਡ ਵਿਚ ਖੁੱਲ੍ਹੇਆਮ ਹੋ ਰਹੇ ਨਸ਼ੇ ਦੀ ਵਿਕਰੀ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਵਾਟਰ ਵਰਕਸ ਦੀ ਟੈਂਕੀ ‘ਤੇ ਚੜ੍ਹ ਗਿਆ ਹੈ ਪਰ ਪੁਲਿਸ ਵੱਲੋਂ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

ਜ਼ਿਲੇ ਦੇ ਕਸਬਾ ਜੋਗਾ ਵਿਚ ਨਸ਼ਿਆਂ ਦੀ ਖੁੱਲ੍ਹੇਆਮ ਵਿਕਰੀ ਨੂੰ ਰੋਕਣ ਲਈ ਨੌਜਵਾਨਾਂ ਵੱਲੋਂ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਪੁਲਿਸ ਨੂੰ ਵੀ ਸੂਚਨਾ ਦੇ ਦਿੱਤੀ ਗਈ ਹੈ। ਅੱਜ ਨੌਜਵਾਨ ਜਗਸੀਰ ਸਿੰਘ ਸੀਰਾ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹ ਗਿਆ। ਉਸ ਦਾ ਦੋਸ਼ ਹੈ ਕਿ ਉਹ ਨਸ਼ਾ ਖਰੀਦਦਾ ਹੈ ਅਤੇ ਪੁਲਿਸ ਨੂੰ ਸਬੂਤ ਵੀ ਦਿੰਦਾ ਹੈ ਪਰ ਪੁਲਿਸ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਹੀਂ ਕਰ ਰਹੀ, ਜਿਸ ਕਾਰਨ ਪਰੇਸ਼ਾਨ ਹੋ ਕੇ ਉਹ ਪੈਟਰੋਲ ਦੀ ਬੋਤਲ ਲੈ ਕੇ ਵਾਟਰ ਵਰਕਸ ਦੀ ਟੈਂਕੀ ‘ਤੇ ਚੜ੍ਹ ਗਿਆ। ਉਸ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਉਕਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਟੈਂਕੀ ’ਤੇ ਵੀ ਆਤਮਦਾਹ ਕਰਨ ਲਈ ਮਜਬੂਰ ਹੋਵੇਗਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)