ਛੱਤੀਸਗੜ੍ਹ। ਛੱਤੀਸਗੜ੍ਹ ਦੇ ਕਾਂਕੇਰ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਵੀਰਵਾਰ ਦੁਪਹਿਰ ਨੂੰ ਸਾਰੇ ਬੱਚੇ ਇੱਕ ਆਟੋ ਵਿੱਚ ਸਕੂਲ ਤੋਂ ਬਾਅਦ ਘਰ ਪਰਤ ਰਹੇ ਸਨ ਕਿ ਇਸ ਦੌਰਾਨ ਰਸਤੇ ਵਿੱਚ ਟਰੱਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ‘ਚ ਸੱਤ ਸਕੂਲੀ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਬੱਚੇ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ‘ਤੇ ਪੁਲਿਸ ਨੇ ਪਹੁੰਚ ਕੇ ਜ਼ਖਮੀ ਬੱਚਿਆਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਕੋਰੇਰ ਥਾਣਾ ਖੇਤਰ ‘ਚ ਹੋਇਆ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜ਼ਖਮੀ ਬੱਚਿਆਂ ਨੂੰ ਐਂਬੂਲੈਂਸ ‘ਚ ਹਸਪਤਾਲ ਪਹੁੰਚਾਇਆ ਗਿਆ। ਬੱਚਿਆਂ ਦੀ ਗੰਭੀਰ ਹਾਲਤ ਦੇਖਦੇ ਹੋਏ ਉਨ੍ਹਾਂ ਨੂੰ ਕਾਂਕੇਰ ਰੈਫਰ ਕਰ ਦਿੱਤਾ ਗਿਆ। ਇੱਥੇ ਵੀ ਤਿੰਨ ਬੱਚਿਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਜ਼ਖ਼ਮੀਆਂ ਵਿੱਚੋਂ ਤਿੰਨ ਬੱਚਿਆਂ ਨੂੰ ਮੈਡੀਕਲ ਕਾਲਜ ਭੇਜਿਆ ਗਿਆ ਹੈ। ਹਾਦਸੇ ਵਿੱਚ ਆਟੋ ਚਾਲਕ ਵੀ ਗੰਭੀਰ ਜਖਮੀ ਹੋ ਗਿਆ ਹੈ।
ਸੂਚਨਾ ਮੁਤਾਬਕ ਸਾਰੇ ਬੱਚੇ BSNN ਡਿਜੀਟਲ ਪਬਲਿਕ ਸਕੂਲ ਦੇ ਵਿਦਿਆਰਥੀ ਹਨ। ਉਹ ਪ੍ਰਾਇਮਰੀ ਜਮਾਤ ਵਿੱਚ ਪੜ੍ਹਦੇ ਸਨ ਅਤੇ ਸਾਰਿਆਂ ਦੀ ਉਮਰ ਚਾਰ ਤੋਂ ਸੱਤ ਸਾਲ ਦੇ ਵਿਚਕਾਰ ਹੈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਦੀ ਰਫਤਾਰ ਬਹੁਤ ਤੇਜ਼ ਸੀ। ਟਰੱਕ ਡਰਾਈਵਰ ਟਰੱਕ ‘ਤੇ ਕਾਬੂ ਨਾ ਪਾ ਸਕਿਆ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਟਰੱਕ ਡਰਾਈਵਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ਾਂ ਦਾ ਪੋਸਟਮਾਰਟਮ ਦੇ ਲਈ ਭੇਜਿਆ ਹੈ, ਜਿਸ ‘ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।