ਭਿਆਨਕ ਸੜਕ ਹਾਦਸੇ ‘ਚ ਟਰੱਕ ਡਰਾਈਵਰ ਦੀ ਮੌਤ; ਟਰੈਕਟਰ-ਟਰਾਲੀ ਨੂੰ ਮਾਰੀ ਪਿਛੋਂ ਟੱਕਰ, 3 ਜ਼ਖਮੀ

0
566

ਹੁਸ਼ਿਆਰਪੁਰ, 21 ਨਵੰਬਰ | ਦਸੂਹਾ ‘ਚ ਇਕ ਟਰੱਕ ਅਤੇ ਟਰਾਲੀ ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ ਇਕ ਟਰੱਕ ਡਰਾਈਵਰ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਹ ਹਾਦਸਾ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਗਰਨਾ ਸਾਹਿਬ ਨੇੜੇ ਵਾਪਰਿਆ। ਹਾਦਸੇ ਦੌਰਾਨ ਗੱਡੀ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਦਰੱਖਤ ਵੀ ਟੁੱਟ ਕੇ ਸੜਕ ‘ਤੇ ਡਿੱਗ ਗਿਆ। ਹਾਦਸੇ ਕਾਰਨ ਇੱਕ ਪਾਸੇ ਕਈ ਘੰਟੇ ਆਵਾਜਾਈ ਵਿਚ ਵਿਘਨ ਪਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝਿੰਗੜਾਂ ਦਾ ਰਹਿਣ ਵਾਲਾ ਰਸ਼ਪਾਲ ਸਿੰਘ ਆਪਣੇ ਭਤੀਜੇ ਮਨਵੀਰ ਸਿੰਘ ਨਾਲ ਟਰੈਕਟਰ ਟਰਾਲੀ ’ਤੇ ਸਵਾਰ ਹੋ ਕੇ ਦਸੂਹਾ ਵਿਖੇ ਕਿਸੇ ਕੰਮ ਲਈ ਜਾ ਰਿਹਾ ਸੀ। ਜਿਵੇਂ ਹੀ ਉਹ ਗਰਨਾ ਸਾਹਿਬ ਅੱਡਾ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕੁੱਲ 4 ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਦਸੂਹਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਟਰੱਕ ਡਰਾਈਵਰ ਦੀ ਮੌਤ ਹੋ ਗਈ। ਜ਼ਖ਼ਮੀਆਂ ਵਿਚ ਟਰੱਕ ਦਾ ਕਲੀਨਰ ਵੀ ਸ਼ਾਮਲ ਹੈ।

ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਫਿਲਹਾਲ ਦਸੂਹਾ ਪੁਲਿਸ ਨੇ ਇਸ ਮਾਮਲੇ ‘ਚ ਮੌਕੇ ‘ਤੇ ਪਹੁੰਚ ਕੇ ਹਾਈਵੇ ਤੋਂ ਵਾਹਨਾਂ ਨੂੰ ਹਟਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)