ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਠੱਗੇ ਢਾਈ ਕਰੋੜ, ਔਰਤ ਸਣੇ 3 ‘ਤੇ ਪਰਚਾ

0
511

ਮੋਗਾ, 9 ਅਕਤੂਬਰ | ਕਸਬਾ ਧਰਮਕੋਟ ਦੇ ਵਸਨੀਕ ਇਕ ਵਿਅਕਤੀ ਨਾਲ ਔਰਤ ਸਮੇਤ ਤਿੰਨ ਵਿਅਕਤੀਆਂ ਨੇ ਪੈਸੇ ਦੁੱਗਣੇ ਕਰਨ ਦੇ ਬਹਾਨੇ ਢਾਈ ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਥਾਣਾ ਧਰਮਕੋਟ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਕੌਰ ਵਾਸੀ ਧਰਮਕੋਟ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਾਡੀ ਪਹਿਚਾਣ ਦੀ ਪਰਮਿੰਦਰ ਕੌਰ ਵਾਸੀ ਮੁਕੇਰੀਆ ਅਤੇ ਉਸ ਦੇ ਦੋ ਸਾਥੀਆਂ ਨੇ ਉਸ ਦੇ ਪਤੀ ਨਾਲ ਹੇਰਾਫੇਰੀ ਕੀਤੀ ਅਤੇ ਪੈਸੇ ਦੁੱਗਣੇ ਕਰਨ ਦਾ ਭਰੋਸਾ ਦੇ ਕੇ ਉਸ ਨਾਲ 2.50 ਕਰੋੜ ਰੁਪਏ ਦੀ ਠੱਗੀ ਮਾਰੀ।

ਜਸਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਪਰਮਿੰਦਰ ਕੌਰ ਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।