ਗੁਰਦਾਸਪੁਰ (ਜਸਵਿੰਦਰ ਬੇਦੀ) | ਲੁੱਟਾਂ ਖੋਹਾਂ ਕਰਨ ਵਾਲੇ ਦੋ ਬਦਮਾਸ਼ਾਂ ਨੂੰ ਬਟਾਲਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਡੀਐਸਪੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਮੁੰਡਿਆਂ ਦੀ ਪੁਲਿਸ ਨੂੰ ਪਿਛਲੇ ਕਾਫੀ ਸਮੇਂ ਤੋਂ ਤਲਾਸ਼ ਸੀ। ਇਨ੍ਹਾਂ ਨੇ ਬਟਾਲਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਲੁੱਟਾਂ ਅਤੇ ਚੋਰੀ ਦੀਆ ਵਾਰਦਾਤਾ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ‘ਤੇ ਪਹਿਲਾ ਵੀ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਕੇਸ ਦਰਜ ਹਨ।
ਲੁਟੇਰਿਆਂ ਨੂੰ ਅੱਡਾ ਤਾਰਾਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋ ਵਾਰਦਾਤਾਂ ਵਿੱਚ ਇਸਤੇਮਾਲ ਹੋਣ ਵਾਲਾ ਚੋਰੀ ਦਾ ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)