ਜਲੰਧਰ | ਸ਼ਹਿਰ ਦੇ 2 ਮੁੰਡਿਆਂ ਨੂੰ ਪਟਿਆਲਾ ਵਿੱਚ ਪੁਲਿਸ ਨੇ ਸਨੈਚਿੰਗ ਕਰਦਿਆਂ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਦੋਵੇਂ ਸਨੈਚਿੰਗ ਦੀਆਂ 22 ਵਾਰਦਾਤਾਂ ਕਰ ਚੁੱਕੇ ਹਨ।
ਪਟਿਆਲਾ ਦੇ ਐਸਐਸਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਜਸਵੰਤ ਸਿੰਘ ਜਲੰਧਰ ਦੇ ਬਾਬਾ ਬੁੱਢਾ ਜੀ ਨਗਰ ਅਤੇ ਮਨਪ੍ਰੀਤ ਸਿੰਘ ਬਾਬਾ ਦੀਪ ਸਿੰਘ ਨਗਰ ਦਾ ਰਹਿਣ ਵਾਲਾ ਹੈ। ਇਨ੍ਹਾਂ ਤੋਂ 32 ਬੋਰ ਦਾ ਇੱਕ ਪਿਸਟਲ ਅਤੇ 2 ਕਾਰਤੂਸ ਵੀ ਬਰਾਮਦ ਹੋਏ ਹਨ।
ਪੁਲਿਸ ਦਾ ਕਹਿਣਾ ਹੈ ਕਿ ਜਲੰਧਰ ਦੇ ਇਨ੍ਹਾਂ ਦੋਹਾਂ ਮੁੰਡਿਆਂ ਨੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਕਤਲ ਦੇ ਇਕ ਮਾਮਲੇ ਵਿੱਚ ਵੀ ਇਨ੍ਹਾਂ ਦਾ ਨਾਂ ਹੈ।
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।