ਕਪੂਰਥਲਾ| ਕਪੂਰਥਲਾ ਦੇ ਪਿੰਡ ਰਾਏਪੁਰ ਪੀਰਬਖਸ਼ਵਾਲਾ ਦੇ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤ ‘ਚ ਮੌਤ ਹੋਣ ਦੀ ਸੂਚਨਾ ਹੈ। ਦੋਵਾਂ ਦੀਆਂ ਲਾਸ਼ਾਂ ਹਮੀਰਾ ਫਲਾਈਓਵਰ ਦੇ ਹੇਠਾਂ ਖੇਤਾਂ ‘ਚ ਵੱਖ-ਵੱਖ ਥਾਵਾਂ ‘ਤੇ ਪਈਆਂ ਮਿਲੀਆਂ। ਲਾਸ਼ਾਂ ਕੋਲੋਂ ਇੱਕ ਬਾਈਕ ਅਤੇ ਫ਼ੋਨ ਵੀ ਬਰਾਮਦ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਡੀਐਸਪੀ ਭੁਲੱਥ ਸੁਖਨਿੰਦਰ ਸਿੰਘ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਡੋਗਰਾਂਵਾਲ ਤੋਂ ਹਮੀਰਾ ਵਿਚਕਾਰ ਵਿਰਾਸਤੀ ਹਵੇਲੀ ਨੇੜੇ ਪੁਲ ਹੇਠਾਂ ਖੇਤਾਂ ਵਿੱਚ ਕੱਚੀ ਸੜਕ ’ਤੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਹਨ। ਸੂਚਨਾ ਮਿਲਣ ‘ਤੇ ਪੁਲਸ ਤੁਰੰਤ ਮੌਕੇ ‘ਤੇ ਪਹੁੰਚੀ ਤਾਂ ਦੇਖਿਆ ਕਿ ਉਥੇ ਦੋ ਲਾਸ਼ਾਂ ਪਈਆਂ ਸਨ, ਜਿਨ੍ਹਾਂ ‘ਚੋਂ ਇਕ ਸਰਦਾਰ ਦੀ ਸੀ ਅਤੇ ਉਸ ਦੇ ਵਾਲ ਖੁੱਲ੍ਹੇ ਹੋਏ ਸਨ ਤੇ ਦੂਜਾ ਮੋਨਾ ਸੀ। ਪੁਲਿਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਬਿਕਰਮ ਸਿੰਘ ਅਤੇ ਸਤਪਾਲ ਸਿੰਘ ਵਾਸੀ ਰਾਏਪੁਰ ਪੀਰਬਖਸ਼ਵਾਲਾ ਵਜੋਂ ਹੋਈ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ https://bit.ly/3Iay74n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ