ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿਚੋਂ ਇਕ ਬਹੁਤ ਹੀ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਵਿਆਹ ਤੋਂ ਬਾਅਦ ਪਹਿਲੀ ਵਾਰ ਸਹੁਰੇ ਘਰ ਜਾ ਰਹੇ ਦੋ ਸਕੇ ਭਰਾਵਾਂ ਨਾਲ ਵਾਪਰਿਆ।
ਹਾਦਸੇ ਵਿੱਚ ਦੋਵਾਂ ਲਾੜਿਆਂ ਦੇ ਤਿੰਨ ਜੀਜਿਆਂ ਅਤੇ ਇੱਕ ਚਚੇਰੇ ਭਰਾ ਦੀ ਮੌਤ ਹੋ ਗਈ। ਹਾਦਸੇ ‘ਚ ਦੋਵੇਂ ਲਾੜਿਆਂ ਸਮੇਤ ਚਾਰ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ‘ਚ ਹੜਕੰਪ ਮੱਚ ਗਿਆ। ਪੁਲਿਸ ਨੇ ਲਾਸ਼ਾਂ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਹਾਦਸੇ ਕਾਰਨ ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ।
ਪੁਲਿਸ ਅਨੁਸਾਰ ਇਲਾਕੇ ਦੇ ਰਾਣਾਸਰ ਬੀਕਾਨ ਵਾਸੀ ਦੋ ਸਕੇ ਭਰਾਵਾਂ ਲਾਲਚੰਦ ਅਤੇ ਹਰੀਰਾਮ ਦਾ ਦੋ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰਾਂ ਨਾਲ ਬੋਲੈਰੋ ‘ਚ ਸਹੁਰੇ ਪਿੰਡ ਜੀਵਨਦੇਸਰ ਜਾ ਰਿਹਾ ਸੀ।