ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ 2 ਕਾਰਾਂ ਦੀ ਭਿਆਨਕ ਟੱਕਰ, ਪੁਲਿਸ ਮੁਲਾਜ਼ਮ ਤੇ ਪਤਨੀ ਦੀ ਮੌਤ

0
1030

ਜਲੰਧਰ | ਅੱਜ ਸਵੇਰੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਭੋਗਪੁਰ ਨੇੜੇ 2 ਕਾਰਾਂ ਦੀ ਭਿਆਨਕ ਟੱਕਰ ਵਿੱਚ ਕਾਰ ਸਵਾਰ ਪਤੀ-ਪਤਨੀ ਜਿਸ ਵਿੱਚ ਪੰਜਾਬ ਪੁਲਿਸ ਦੇ ਸਿਪਾਹੀ ਜਸਵਿੰਦਰ ਸਿੰਘ (27) ਵਾਸੀ ਉੜਮੁੜ ਟਾਂਡਾ ਤੇ ਉਸ ਦੀ ਪਤਨੀ ਜਸਬੀਰ ਕੌਰ (24) ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪਤਾ ਲੱਗਾ ਹੈ ਕਿ ਜਸਵਿੰਦਰ ਸਿੰਘ ਆਪਣੇ ਪਿੰਡ ਉੜਮੁੜ ਪੁਲਿਸ ਥਾਣਾ ਟਾਂਡਾ ਤੋਂ ਆਪਣੀ ਪਤਨੀ ਦੀ ਦਵਾਈ ਲੈਣ ਜਲੰਧਰ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਜਲੰਧਰ ਵੱਲੋਂ ਪੋਲੋ ਕਾਰ ਆ ਰਹੀ ਸੀ ਕਿ ਅਚਾਨਕ ਭੋਗਪੁਰ ਦੇ ਡੱਲੀ ਪਿੰਡ ਨਜ਼ਦੀਕ ਕਾਰ ਡਿਵਾਇਡਰ ਟੱਪ ਕੇ ਟਾਂਡਾ ਸਾਈਡ ਤੋਂ ਆ ਰਹੀ ਸਵਿਫਟ ਕਾਰ ਨਾਲ ਜਾ ਟਕਰਾਈ, ਜਿਸ ਕਾਰਨ ਸਵਿਫਟ ਕਾਰ ਵਿੱਚ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਟੱਕਰ ਇੰਨੀ ਭਿਆਨਕ ਸੀ ਕਿ ਸਵਿਫਟ ਕਾਰ ਦੇ ਪਰਖੱਚੇ ਉੱਡ ਗਏ, ਜਦ ਕਿ ਪੋਲੋ ਕਾਰ ‘ਚ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ