ਸਕੂਲਾਂ ਵਿੱਚ ਦੋ ਦਿਨ ਦੀ ਛੁੱਟੀ ਦਾ ਐਲਾਨ, ਅਗਲੇ ਹੁਕਮਾਂ ਤੱਕ ਰਹਿਣਗੇ ਬੰਦ!

0
2665

ਚੰਡੀਗੜ੍ਹ| ਜਲੰਧਰ ਅਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਨੇ ਸ਼ਾਹਕੋਟ ਦੇ ਬਲਾਕ ਲੋਹੀਆਂ ਦੇ 15 ਸਕੂਲ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੈਂਪ ਲਾਏ ਗਏ ਹਨ, ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਲੋਹੀਆਂ ਬਲਾਕ ਵਿੱਚ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਹੜ੍ਹ ਕਾਰਨ ਲੋਕਾਂ ਨੂੰ ਆਪਣੇ ਘਰ ਛੱਡਣੇ ਪਏ|

ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦਾ ਸਕੂਲਾਂ ਵਿੱਚ ਉਨ੍ਹਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਵੈਸੇ ਵੀ ਬੇਸ਼ੱਕ ਸਤਲੁਜ ਵਿੱਚ ਪਾਣੀ ਦਾ ਪੱਧਰ ਹੇਠਾਂ ਆਇਆ ਹੈ ਪਰ ਹੜ੍ਹਾਂ ਦਾ ਖ਼ਤਰਾ ਹਾਲੇ ਟਲਿਆ ਨਹੀਂ ਹੈ। ਪੰਜਾਬ ਸਮੇਤ ਗੁਆਂਢੀ ਸੂਬੇ ਹਿਮਾਚਲ ਵਿੱਚ ਹਾਲੇ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਲਈ ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਕੂਲਾਂ ਨੂੰ ਫਿਲਹਾਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ।