ਜਲੰਧਰ | ਅੱਜ ਸਵੇਰੇ ਜਲੰਧਰ-ਫਗਵਾੜਾ ਹਾਈਵੇ ‘ਤੇ ਧੰਨੋਵਾਲੀ ਨੇੜੇ ਇਕ ਤੇਜ਼ ਰਫਤਾਰ ਬਰੇਜ਼ਾ ਕਾਰ ਨੇ 2 ਲੜਕੀਆਂ ਨੂੰ ਕੁਚਲ ਦਿੱਤਾ। ਹਾਦਸੇ ‘ਚ ਇਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾ ਦੀ ਪਛਾਣ ਧੰਨੋਵਾਲੀ ਦੀ ਰਹਿਣ ਵਾਲੀ ਨਵਜੋਤ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਕੌਰ ਕੌਸਮੋ ਹੁੰਡਈ ਵਿੱਚ ਕੰਮ ਕਰਦੀ ਸੀ।
ਉਹ ਆਪਣੀ ਸਹੇਲੀ ਨਾਲ ਪੈਦਲ ਜਾ ਰਹੀ ਸੀ ਕਿ ਤੇਜ਼ ਰਫਤਾਰ ਕਾਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਨਵਜੋਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 8.30 ਵਜੇ ਵਾਪਰੀ। ਹਾਦਸੇ ਦੌਰਾਨ ਇਕ ਸਬ-ਇੰਸਪੈਕਟਰ ਤੇਜ਼ ਰਫ਼ਤਾਰ ਕਾਰ ਚਲਾ ਰਿਹਾ ਸੀ ਅਤੇ ਧੰਨੋਵਾਲੀ ਗੇਟ ਕੋਲ ਕੁੜੀਆਂ ਨੂੰ ਕੁਚਲਣ ਤੋਂ ਬਾਅਦ ਫਰਾਰ ਹੋ ਗਿਆ।
ਲੋਕਾਂ ਨੇ ਕਿਹਾ ਕਿ ਜਦੋਂ ਤੱਕ ਇਸ ਕਰਮਚਾਰੀ ਖਿਲਾਫ ਕਤਲ ਦਾ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਹਾਈਵੇ ਨਹੀਂ ਖੋਲ੍ਹਿਆ ਜਾਵੇਗਾ।
ਮ੍ਰਿਤਕ ਲੜਕੀ ਦੀ ਮਾਂ ਤੇਜਿੰਦਰ ਕੌਰ ਨੇ ਦੱਸਿਆ ਕਿ ਸਾਡੀ ਬੇਟੀ ਸਵੇਰੇ ਕੰਮ ਲਈ ਨਿਕਲੀ ਸੀ, ਰਸਤੇ ਵਿੱਚ ਉਹ ਫਾਟਕ ਕੋਲ ਸੜਕ ਪਾਰ ਕਰ ਰਹੀ ਸੀ, ਜਦੋਂ ਇਕ ਤੇਜ਼ ਰਫਤਾਰ ਕਾਰ ਚਾਲਕ ਟੱਕਰ ਮਾਰ ਕੇ ਫਰਾਰ ਹੋ ਗਿਆ, ਜਿਸ ਨਾਲ ਇਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ।
ਮੌਕੇ ‘ਤੇ ਪਹੁੰਚੇ ਏਸੀਪੀ ਬਲਵਿੰਦਰ ਇਕਬਾਲ ਸਿੰਘ ਕਾਹਲੋਂ ਨੇ ਕਿਹਾ ਕਿ ਅਸੀਂ ਗੱਡੀ ਨੂੰ ਟ੍ਰੇਸ ਕਰ ਲਿਆ ਹੈ, ਜਲਦ ਹੀ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
(ਨੋਟ – ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ https://bit.ly/3e85XYS ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।