ਕੇਂਦਰੀ ਜੇਲ੍ਹ ਹੁਸ਼ਿਆਰਪੁਰ ‘ਚ ਕੈਦੀਆਂ ਨੇ ਹਥਿਆਰਾਂ ਨਾਲ ਇਕ-ਦੂਜੇ ਵੱਢਿਆ, 2 ਗੰਭੀਰ ਜ਼ਖਮੀ

0
1351

ਹੁਸ਼ਿਆਰਪੁਰ | ਸਥਾਨਕ ਕੇਂਦਰੀ ਜੇਲ੍ਹ ‘ਚ ਸਵੇਰੇ 2 ਗੁੱਟਾਂ ਵਿਚਕਾਰ ਹੋਈ ਖੂਨੀ ਝੜਪ ‘ਚ 2 ਕੈਦੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਜੇਲ੍ਹ ਪ੍ਰਸ਼ਾਸਨ ਨੇ ਸਿਵਲ ਹਸਪਤਾਲ ਲਿਆਂਦਾ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਹਰਜਿੰਦਰਪਾਲ ਧਾਰਾ 307 ਅਤੇ ਰਮਨ ਕੁਮਾਰ ਕਤਲ ਦੇ ਮਾਮਲੇ ‘ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਹੈ, ਜਿਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਹ ਸੁੱਤੇ ਪਏ ਸਨ। ਇਸ ਦੌਰਾਨ ਜੇਲ੍ਹ ‘ਚ ਹੀ ਬੰਦ ਇਕ ਹੋਰ ਗੁੱਟ ਦੇ ਮੈਂਬਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਦੋਵੇਂ ਗੰਭੀਰ ਜ਼ਖਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਦੂਜੇ ਗੁੱਟ ਨਾਲ ਕੋਈ ਗੱਲਬਾਤ ਹੋਈ ਸੀ ਤੇ ਇਸੇ ਰੰਜਿਸ਼ ਕਾਰਨ ਹੀ ਉਨ੍ਹਾਂ ਨੇ ਅੱਜ ਉਨ੍ਹਾਂ ਉਪਰ ਹਮਲਾ ਕੀਤਾ।

ਗੰਭੀਰ ਜ਼ਖਮੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਹੀ ਆਪਣੇ ‘ਤੇ ਹਮਲੇ ਦਾ ਸ਼ੱਕ ਸੀ ਅਤੇ ਇਸ ਸਬੰਧੀ ਉਨ੍ਹਾਂ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਬੇਨਤੀ ਪੱਤਰ ਵੀ ਦਿੱਤਾ ਹੋਇਆ ਸੀ ਕਿ ਉਨ੍ਹਾਂ ਨੂੰ ਕਿਸੇ ਹੋਰ ਜੇਲ੍ਹ ‘ਚ ਭੇਜਿਆ ਜਾਵੇ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ।

ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਕਤ ਦੋਵੇਂ ਕੈਦੀ ਗੰਭੀਰ ਜ਼ਖਮੀ ਹਾਲਤ ‘ਚ ਇੱਥੇ ਆਏ ਸਨ ਤੇ ਹਸਪਤਾਲ ਵੱਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)