ਖੰਨਾ ‘ਚ ਦੋ ਨਕਾਬਪੋਸ਼ਾਂ ਨੇ ਸ਼ਿਵਸੇਨਾ ਨੇਤਾ ਕਸ਼ਮੀਰ ਗਿਰੀ ਤੇ ਚਲਾਈਆਂ ਗੋਲੀਆਂ

    0
    539

    ਲੁਧਿਆਣਾ. ਸ਼ਿਵਸੇਨਾ ਪੰਜਾਬ ਦੇ ਕੌਮੀ ਪ੍ਰਚਾਰਕ ਕਸ਼ਮੀਰ ਗਿਰੀ ਫਾਇਰਿੰਗ ਕੀਤੇ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਿਕ ਕਸ਼ਮੀਰ ਗਿਰੀ ਅੱਜ ਸਵੇਰੇ ਜਦੋਂ ਮੰਦਿਰ ਜਾ ਰਹੇ ਸਨ ਤਾਂ ਬਾਈਕ ਸਵਾਰ ਦੋ ਨੋਜਵਾਨਾਂ ਨੇ ਉਹਨਾਂ ਤੇ ਗੋਲੀਆਂ ਚਲਾਈਆਂ। ਕਸ਼ਮੀਰ ਗਿਰੀ ਇਸ ਘਟਨਾ ‘ਚ ਵਾਲ-ਵਾਲ ਬਚ ਗਏ। ਪੁਲਿਸ ਨੂੰ ਇਸ ਘਟਨਾ ਬਾਰੇ ਸੂਚਨਾ ਦੇ ਦਿੱਤੀ ਗਈ ਹੈ। ਐੱਸਐੱਸਪੀ ਖੰਨਾ ਹਰਪ੍ਰੀਤ ਸਿੰਘ ਮੁਤਾਬਿਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਸ਼ੀ ਛੇਤੀ ਹੀ ਫੜ ਲਏ ਜਾਣਗੇ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।