ਫਾਜ਼ਿਲਕਾ, 4 ਦਸੰਬਰ | ਅਬੋਹਰ ਵਿਚ ਇੱਕ ਔਰਤ ਅਤੇ 2 ਵਿਅਕਤੀਆਂ ਨੇ ਮਿਲ ਕੇ ਇੱਕ ਵਿਅਕਤੀ ਦੀ ਰੱਸੀਆਂ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਵੀਡੀਓ ‘ਚ ਨਜ਼ਰ ਆ ਰਹੇ ਵਿਅਕਤੀ ਨੂੰ 2 ਲੋਕ ਲਾਠੀਆਂ ਨਾਲ ਕੁੱਟ ਰਹੇ ਹਨ।
ਜਦੋਂ ਉਹ ਬੇਹੋਸ਼ ਹੋ ਗਿਆ ਤਾਂ ਉਥੇ ਖੜ੍ਹੀ ਇਕ ਔਰਤ ਘਰ ਦੀ ਟੈਂਕੀ ‘ਚੋਂ ਪਾਣੀ ਕੱਢ ਕੇ ਉਸ ‘ਤੇ ਪਾਉਂਦੀ ਦਿਖਾਈ ਦਿੱਤੀ। ਇੱਥੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਕੱਲ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਪੁਲਿਸ ਟੀਮ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।
ਐਸਐਸਪੀ ਨੇ ਦੱਸਿਆ ਕਿ ਮਾਮਲਾ ਮੈਜਿਸਟ੍ਰੇਟ ਅੱਗੇ ਰੱਖਿਆ ਗਿਆ ਹੈ। ਜ਼ਖਮੀ ਵਿਅਕਤੀ ਨੂੰ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)