ਬਠਿੰਡਾ ‘ਚ 2 ਹੋਰ ਕੋਰੋਨਾ ਦੇ ਮਾਮਲੇ ਆਏ ਸਾਹਮਣੇ, ਪਾਜ਼ੀਟਿਵ ਮਰੀਜਾਂ ਦੀ ਗਿਣਤੀ ਵੱਧ ਕੇ ਹੋਈ 39

  0
  631

  ਬਠਿੰਡਾ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਜਿਸ ਨਾਲ ਇੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 39 ਹੋ ਗਈ ਹੈ।

  ਜ਼ਿਕਰਯੋਗ ਹੈ ਕਿ ਬੀਤੀ ਰਾਤ 76 ਹੋਰ ਕੋਰੋਨਾ ਮਰੀਜਾਂ ਦੀਆਂ ਰਿਪੋਟਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਵਿਚੋਂ 74 ਦੀ ਰਿਪੋਰਟ ਨੈਗੇਟਿਵ ਅਤੇ 2 ਦੀ ਰਿਪੋਰਟ ਪਾਜਿਟਿਵ ਆਈ ਹੈ। ਇਸ ਨਾਲ ਜਿ਼ਲ੍ਹੇ ਵਿਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵੱਧ ਕੇ 39 ਹੋ ਗਈ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਸਿਹਤ ਵਿਭਾਗ ਦੇ ਅਧਿਕਾਰੀ ਨੇ ਦਿੱਤੀ ਹੈ।

  1 ਪੁਲਿਸ ਮੁਲਾਜ਼ਮ ਤੇ ਦੂਜਾ ਜੈਸਲਮੇਰ ਤੋਂ ਪਰਤਿਆ ਸੀ

  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨ੍ਹਾਂ ਦੋ ਲੋਕਾਂ ਦੀ ਰਿਪੋਰਟ ਪਾਜਿਟਵ ਆਈ ਹੈ ਉਨ੍ਹਾਂ ਵਿਚੋਂ ਇਕ ਜੈਸਮਲੇਰ ਤੋਂ ਪਰਤਿਆ ਸੀ ਜਦਕਿ ਦੂਸਰਾ ਪੁਲਿਸ ਮੁਲਾਜਮ ਹੈ ਜ਼ੋ ਕਿ ਰਾਜਸਥਾਨ ਦੇ ਕੋਟਾ ਵਿਚ ਵਿਦਿਆਰਥੀਆਂ ਦੀਆਂ ਬੱਸਾਂ ਲੈਣ ਲਈ ਗਿਆ ਸੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਦੋਵੇਂ ਮਰੀਜਾਂ ਨੂੰ ਪੰਜਾਬ ਵਿਚ ਦਾਖਲ ਹੋਣ ਤੋਂ ਬਾਅਦ ਹੀ ਇਕਾਂਤਵਾਸ ਵਿਚ ਰੱਖਿਆ ਗਿਆ ਹੈ। ਇੰਨ੍ਹਾਂ ਦਾ ਕੋਈ ਸਥਾਨਕ ਸੰਪਰਕ ਨਹੀਂ ਹੋਇਆ ਹੈ।

  ਹੁਣ ਤੱਕ ਜਿ਼ਲ੍ਹੇ ਵਿਚ 1174 ਲੋਕਾਂ ਦੇ ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 137 ਦੀ ਰਿਪੋਰਟ ਉਡੀਕੀ ਜਾ ਰਹੀ ਹੈ।
  ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਦਾ ਖਿਆਲ ਰੱਖਣ ਅਤੇ ਭੀੜ ਜਾਂ ਇੱਕਠ ਦਾ ਹਿੱਸਾ ਨਾ ਬਣਨ ਅਤੇ ਹਮੇਸਾ ਮਾਸਕ ਪਹਿਣ ਕੇ ਰੱਖਣ ਅਤੇ ਵਾਰ ਵਾਰ ਹੱਥ ਧੋਂਦੇ ਰਹਿਣ।