ਪਠਾਨਕੋਟ . ਜਿਲੇ ‘ਚ ਵੀਰਵਾਰ ਨੂੰ 2 ਨਵੇਂ ਕਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ। ਇੱਕ ਵਿਅਕਤੀ ਵਿਦੇਸ ਤੋਂ ਆਇਆ ਹੈ ਅਤੇ ਦੂਸਰਾ ਪਠਾਨਕੋਟ ਸਿਟੀ ਦਾ ਹੀ ਰਹਿਣ ਵਾਲਾ ਹੈ। ਦੂਜਾ ਪਾਜੀਟਿਵ ਫਾਸਟ ਫੂਡ ਦਾ ਕੰਮ ਕਰਦਾ ਸੀ ਲਾੱਕ ਡਾਊਣ ਦੇ ਚਲਦਿਆਂ ਪਿਛਲੇ ਲੰਮੇ ਸਮੇਂ ਤੋਂ ਫਾਸਟ ਫੂਡ ਦਾ ਕੰਮ ਬੰਦ ਰੱਖਿਆ ਹੋਇਆ ਹੈ।
ਡੀਸੀ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਅੱਜ ਮਿਲੇ ਦੋ ਕਰੋਨਾ ਪਾਜੀਟਿਵ ਲੋਕਾਂ ਨੂੰ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਜਾਵੇਗਾ।
ਪਠਾਨਕੋਟ ਵਿੱਚ ਪਿਛਲੇ ਦਿਨਾਂ ਦੌਰਾਨ ਤਿੰਨ ਲੋਕ ਵਿਦੇਸ਼ ਤੋਂ ਆਏ ਸਨ ਜਿਨ੍ਹਾਂ ਨੂੰ ਵੱਖ-ਵੱਖ ਸਥਾਨਾਂ ‘ਤੇ ਕੋਰਿਨਟਾਈਨ ਕੀਤਾ ਗਿਆ ਸੀ। ਇਸ ਦੌਰਾਨ ਹੀ ਉਹਨ੍ਹਾਂ ਦੀ ਸੈਂਪਲਿੰਗ ਕੀਤੀ ਗਈ ਸੀ।
ਇਕ ਪਾਜੀਟਿਵ ਪਠਾਨਕੋਟ ਵਿਖੇ ਹੀ ਫਾਸਟ ਫੂਡ ਦਾ ਕੰਮ ਕਰਦਾ ਸੀ ਪਰ ਲੌਕ ਡਾਊਣ ਦੌਰਾਨ ਕੰਮਕਾਜ ਪੂਰੀ ਤਰ੍ਹਾਂ ਬੰਦ ਸੀ। ਉਹ ਫਿਰ ਤੋਂ ਫਾਸਟ ਫੂਡ ਦਾ ਕੰਮ ਸ਼ੁਰੂ ਕਰਨਾ ਚਾਹੁੰਦਾ ਸੀ ਜਿਸ ਲਈ ਉਸ ਦਾ ਮੈਡੀਕਲ ਮੈਡੀਕਲ ਕਰਵਾਇਆ ਤਾਂ ਕਰੋਨਾ ਟੈਸਟ ਪਾਜੀਟਿਵ ਆਇਆ। ਭਾਵੇਂ ਇਸ ਵਿਅਕਤੀ ਨੂੰ ਕਰੋਨਾ ਦੇ ਕੋਈ ਲੱਛਣ ਨਹੀਂ ਦਿਖਾਈ ਦਿੱਤੇ ਪਰ ਇਲਾਜ ਲਈ ਇਸ ਵਿਅਕਤੀ ਨੂੰ ਵੀ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਜਾਵੇਗਾ।