ਜਲੰਧਰ ‘ਚ 2 ਹੋਰ ਕੋਰੋਨਾ ਪਾਜ਼ੀਟਿਵ ਕੇਸ, 1 ਮਰੀਜ਼ ਰਾਜਾ ਗਾਰਡਨ ਤੇ 1 ਲਾਲ ਬਾਜ਼ਾਰ ਤੋਂ ਆਇਆ ਸਾਹਮਣੇ

    0
    815

    ਜਲੰਧਰ. ਕੋਰੋਨਾ ਦੇ ਕੇਸ ਸੂਬੇ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਹੁਣ ਤੱਕ ਜਲੰਧਰ ਵਿੱਚ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਰੀਜ ਸਾਹਮਣੇ ਆਏ ਹਨ। ਇਕ ਮਰੀਜ ਜਲੰਧਰ ਦੇ ਰਾਜਾ ਗਾਰਡਨ ਦਾ ਰਹਿਣ ਵਾਲਾ ਹੈ। ਜਿਸਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਤੋਂ ਇਲਾਵਾ, ਇੱਕ ਵਿਅਕਤੀ ਹੋਰ ਜਿਸਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਹ ਜਲੰਧਰ ਦੇ ਲਾਲ ਬਾਜ਼ਾਰ ਦਾ ਰਹਿਣ ਵਾਲਾ ਹੈ ਜੋ ਕਿ ਦੀਪਕ ਸ਼ਰਮਾ ਦੇ ਸੰਪਰਕ ਵਿੱਚ ਸੀ।

    ਹੁਣ ਤੱਕ ਜਲੰਧਰ ਵਿੱਚ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਵੱਧ ਕੇ 24 ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਕਲ ਜਲੰਧਰ ਵਿੱਚ 7 ਮਾਮਲੇ ਸਾਹਮਣੇ ਆਏ ਸਨ। ਉਹਨਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਉਣ ਕਾਰਨ ਹੀ ਪਾਜ਼ੀਟਿਵ ਆਈ ਸੀ।

    ਜੋ ਲੋਕ ਪਾਜ਼ੀਟਿਵ ਮਰੀਜਾਂ ਦੇ ਸੰਪਰਕ ਵਿਚ ਆਏ ਸਨ ਉਨ੍ਹਾਂ ਦਾ ਪਤਾ ਲਗਾਉਣਾ ਪ੍ਰਸ਼ਾਸਨ ਲਈ ਚੁਣੋਤੀ ਹੋਵੇਗਾ। ਜੇਕਰ ਉਹ ਸਾਹਮਣੇ ਨਹੀਂ ਆਉਂਦੇ ਤਾਂ ਇਹ ਬਿਮਾਰੀ ਜਲੰਧਰ ਵਿੱਚ ਹੋਰ ਤੇਜ਼ੀ ਨਾਲ ਫੈਲੇਗੀ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਨ੍ਹਾਂ ਲੋਕਾਂ ਨੂੰ ਸਾਹਮਣੇ ਆਉਣਾ ਚਾਹੀਦਾ ਹੈ ਜੋ ਇਨ੍ਹਾਂ ਪਾਜ਼ੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਸਾਹਮਣੇ ਆ ਕੇ ਛੇਤੀ ਤੋਂ ਛੇਤੀ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

    ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।