ਜਲੰਧਰ ‘ਚ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਨਜ਼ਰ ਰੱਖੇਗੀ ਤੀਸਰੀ ਅੱਖ, ਯੂ.ਏ.ਵੀਜ਼ ਤਾਇਨਾਤ

    0
    533

    ਹੁਣ ਤੱਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 152 ਵਿਅਕਤੀ ਗ੍ਰਿਫ਼ਤਾਰ, 151 ਵਾਹਨ ਜ਼ਬਤ

    ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਰਫ਼ਿਊ ਲੱਗਣ ਤੋਂ ਲੈ ਕੇ ਹੁਣ ਤੱਕ 119 ਐਫ.ਆਈ.ਆਰ.ਦਰਜ ਕਰਕੇ 152 ਵਿਅਕਤੀਆਂ ਨੂੰ ਗ੍ਰਿਫ਼ਤਾਰ ਅਤੇ 151 ਵਾਹਨਾਂ ਨੂੰ ਜਬਤ ਕਰਨ ਤੋਂ ਇਲਾਵਾ 1651 ਚਲਾਨ ਕੱਟੇ ਗਏ ਹਨ।

    ਜਲੰਧਰ. ਕਮਿਸ਼ਨਰੇਟ ਪੁਲਿਸ ਵਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਸ਼ਹਿਰ ਵਿੱਚ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਬਾਜ਼ ਅੱਖ ਰੱਖਣ ਲਈ ਮਨੁੱਖ ਰਹਿਤ ਹਵਾਈ (ਯੂ.ਏ.ਵੀਜ਼) ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਰਾਹੀਂ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਚੌਕਸੀ ਨਾਲ ਨਜ਼ਰ ਰੱਖੀ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਯੂ.ਏ.ਵੀਜ਼ ਸ਼ਹਿਰ ਦੀਆਂ ਨਾਜ਼ੁਕ ਥਾਵਾਂ ਅਤੇ ਹੋਰ ਖਾਸ ਥਾਵਾਂ ‘ਤੇ ਪੂਰੀ ਸਥਿਤੀ ‘ਤੇ ਨਜ਼ਰ ਰੱਖਣ ਲਈ ਤਾਇਨਾਤ ਕੀਤੇ ਜਾ ਰਹੇ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

    ਪੜ੍ਹੋ ਕੀ ਹੈ ਯੂ.ਏ.ਵੀਜ. ?

    ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਨੂੰ ਸ਼ਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਤਕਨੀਕ ਮਨੁੱਖ ਰਹਿਤ ਯੂ.ਏ.ਵੀਜ਼ ਨਾਲ 2 ਕਿਲੋਮੀਟਰ ਦੇ ਦਾਇਰੇ ਨੂੰ ਕਵਰ ਕੀਤਾ ਜਾ ਸਕਦਾ ਹੈ ਅਤੇ ਇਹ 200 ਮੀਟਰ ਦੀ ਉਚਾਈ ‘ਤੇ ਜਾ ਸਕਦਾ ਹੈ।

    ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਬੀ.ਐਮ.ਸੀ.ਚੌਕ, ਨਾਮਦੇਵ ਚੌਕ, ਪ੍ਰੈਸ ਕਲੱਬ ਚੌਕ, ਸ੍ਰੀ ਰਾਮ (ਨਹਿਰੂ ਗਾਰਡਨ) ਚੌਕ, ਲਵ ਕੁਸ਼ (ਮਿਲਾਪ) ਚੌਕ, ਫਗਵਾੜਾ ਗੇਟ, ਮਦਨ ਫਲੌਰ ਮਿਲ ਚੌਕ, ਰੇਲਵੇ ਸਟੇਸ਼ਨ, ਦੋਮੋਰੀਆ ਪੁਲ, ਕਿਸ਼ਨਪੁਰਾ ਅਤੇ ਦੋਆਬਾ ਚੌਕ ਦਾ ਦੌਰਾ ਕਰਕੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।