ਬਠਿੰਡਾ । ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਗਿਲਪੱਤੀ ਅਤੇ ਸਿਵੀਆਂ ਫੈਕਟਰੀ ਰੋਡ ’ਤੇ ਇਕ ਕਾਰ ਅਚਾਨਕ ਸੰਤੁਲਨ ਗੁਆ ਬੈਠੀ ਅਤੇ ਦਰੱਖਤ ਨਾਲ ਟਕਰਾਅ ਗਈ। ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰ ਰਾਜਵਿੰਦਰ ਧਾਲੀਵਾਲ, ਹਰਸ਼ਿਤ ਚਾਵਲਾ ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਕਾਰ ਦਾ ਸਟੇਅਰਿੰਗ ਉਖਾੜ ਕੇ ਕਾਰ ਨੂੰ ਬਾਹਰ ਕੱਢਿਆ।
ਕਾਰ ਚਾਲਕ ਨੇ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 28 ਸਾਲਾ ਰਵੀ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਪਿੰਡ ਬੁਰਜ ਵਜੋਂ ਹੋਈ ਹੈ। ਮ੍ਰਿਤਕ ਕੈਨੇਡਾ ਤੋਂ ਪਿੰਡ ਬੁਰਜ ਆਇਆ ਹੋਇਆ ਸੀ। ਸੰਸਥਾ ਨੇ ਮਾਮਲੇ ਦੀ ਸੂਚਨਾ ਪੁਲਿਸ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਦੇ ਦਿੱਤੀ ਹੈ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।