ਖੁਰਾਲਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ‘ਤੇ ਚੜ੍ਹਿਆ ਬੇਕਾਬੂ ਟਰੱਕ: 8 ਲੋਕਾਂ ਦੀ ਮੌ+ਤ, 5 ਇੱਕੋ ਪਰਿਵਾਰ ਦੇ ਮੈਂਬਰ

0
1533

ਹੁਸ਼ਿਆਰਪੁਰ| ਅੱਜ ਫਿਰ ਹੁਸ਼ਿਆਰਪੁਰ ਸਬ-ਡਵੀਜ਼ਨ ਗੜ੍ਹਸ਼ੰਕਰ ‘ਚ ਵੱਡਾ ਹਾਦਸਾ ਵਾਪਰ ਗਿਆ। ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦੇ ਮੌਕੇ ‘ਤੇ ਮੱਥਾ ਟੇਕਣ ਜਾ ਰਹੀ ਸੰਗਤ ਨੂੰ ਬੇਕਾਬੂ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ। 4 ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 4 ਗਾਵਾਂ ਦੀ ਸਿਵਲ ਹਸਪਤਾਲ ਗੜ੍ਹਸ਼ੰਕਰ ‘ਚ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਰਾਹੁਲ ਪੁੱਤਰ ਮਾਹ ਪਾਲ (25), ਸੁਦੇਸ਼ ਪਾਲ ਪੁੱਤਰ ਰਾਮਫਲ (48), ਰਾਮੋ ਪੁੱਤਰ ਸ਼ੀਸ਼ ਪਾਲ (15), ਗੀਤਾ ਦੇਵੀ ਪਤਨੀ ਪੁਸ਼ਪਿੰਦਰ ਕੁਮਾਰ (40), ਉਨਤੀ ਪੁੱਤਰੀ ਪੁਸ਼ਪਿੰਦਰ ਕੁਮਾਰ 2 (16), ਸ਼ਾਮੋ ਦੇਵੀ ਅਤੇ ਸੰਤੋਸ਼ ਦੇਵੀ ਆਦਿ ਵਜੋਂ ਹੋਈ ਹੈ। ਸਾਰੇ ਮ੍ਰਿਤਕ ਜਿੰਦਲਪੁਰ ਭਾਦਸੋਂ, ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਇਸ ਹਾਦਸੇ ਦਾ ਸ਼ਿਕਾਰ ਹੋਏ ਇੱਕ ਹੀ ਪਰਿਵਾਰ ਦੇ 5 ਲੋਕ ਦੱਸੇ ਜਾ ਰਹੇ ਹਨ।

ਇਸ ਹਾਦਸੇ ‘ਚ ਕਰੀਬ 13 ਯਾਤਰੀ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਹੈ। ਜਿੱਥੇ 5 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਦੇਰ ਰਾਤ ਸੰਗਤ ਪੈਦਲ ਹੀ ਖੁਰਾਲਗੜ੍ਹ ਜਾ ਰਹੀ ਸੀ। ਇਸ ਦੌਰਾਨ ਖੁਰਾਲਗੜ੍ਹ ਵੱਲ ਜਾ ਰਿਹਾ ਇੱਕ ਟਰੱਕ ਅਚਾਨਕ ਬੇਕਾਬੂ ਹੋ ਗਿਆ ਅਤੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ।