ਮੈਗਾ ਰੋਜ਼ਗਾਰ ਮੇਲੇ ‘ਚ ਪਹੁੰਚੇ ਬੇਰੋਜ਼ਗਾਰ ਅਧਿਆਪਕਾਂ ਦਾ ਫੁੱਟਿਆ ਗੁੱਸਾ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

0
1781

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਸ੍ਰੀ ਮੁਕਤਸਰ ਸਾਹਿਬ ਵਿਖੇ ਲਾਏ ਗਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਅੱਜ ਟੈੱਟ ਪਾਸ ਬੇਰੋਜ਼ਗਾਰ ਬੀ ਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਬੇਰੋਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਰੋਜ਼ਗਾਰ ਮੇਲਿਆਂ ਦੇ ਨਾਂ ‘ਤੇ ਡਰਾਮੇਬਾਜ਼ੀ ਕਰ ਰਹੀ ਹੈ, ਜਦਕਿ ਪੂਰੀ ਯੋਗਤਾ ਪ੍ਰਾਪਤ ਅਧਿਆਪਕ ਇਸ ਤਰ੍ਹਾਂ ਸੜਕਾਂ ‘ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਉੱਚ ਸਿੱਖਿਆ ਤੋਂ ਬਾਅਦ ਵੀ ਰੋਜ਼ਗਾਰ ਨਹੀਂ ਮਿਲ ਰਿਹਾ।

ਬੇਰੋਜ਼ਗਾਰ ਸਾਂਝਾ ਮੋਰਚਾ ਦੇ ਬੈਨਰ ਹੇਠ ਅੱਜ ਬੇਰੋਜ਼ਗਾਰ ਟੈੱਟ ਪਾਸ ਬੀ ਐੱਡ ਅਧਿਆਪਕ ਯੂਨੀਅਨ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਰੋਸ ਪ੍ਰਦਰਸ਼ਨ ਕੀਤਾ। ਨੌਜਵਾਨਾਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਰੋਜ਼ਗਾਰ ਮੇਲੇ ਲਾ ਕੇ ਨੌਕਰੀਆਂ ਦੇਣ ਦੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਲੰਮੇ ਸਮੇਂ ਤੋਂ ਲਟਕ ਰਹੀਆਂ ਬੇਰੋਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

ਬੇਰੋਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਮਾਜਿਕ ਸਿੱਖਿਆ, ਪੰਜਾਬੀ ਤੇ ਹਿੰਦੀ ਦੀਆਂ ਪੋਸਟਾਂ ਬੀਤੇ 5 ਸਾਲ ਤੋਂ ਸਰਕਾਰ ਨੇ ਜਾਰੀ ਨਹੀਂ ਕੀਤੀਆਂ। ਇਸ ਮੰਗ ਨੂੰ ਲੈ ਕੇ ਯੂਨੀਅਨ ਆਗੂ ਮੁਨੀਸ਼ ਟੈਂਕੀ ‘ਤੇ ਚੜ੍ਹਿਆ ਹੋਇਆ ਹੈ ਤੇ ਕਰੀਬ 300 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਗੇਟ ਅੱਗੇ ਧਰਨਾ ਲੱਗਾ ਹੋਇਆ ਹੈ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)