ਅੱਜ ਫਿਰ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ‘ਤੇ ਪਹੁੰਚੇ ਬੀਐੱਡ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ, ਪੁਲਿਸ ਨੇ ਕੀਤਾ ਲਾਠੀਚਾਰਜ

0
718

ਜਲੰਧਰ | ਕਾਂਗਰਸ ਸਰਕਾਰ ਤੇ ਉਸ ਮੰਤਰੀਆਂ ਦੇ ਵਾਅਦਿਆਂ ਤੋਂ ਨਿਰਾਸ਼ ਬੀਐੱਡ ਟੈੱਟ ਪਾਸ ਬੇਰੋਜ਼ਗਾਰ ਅਧਿਆਪਕਾਂ ਨੇ ਅੱਜ ਫਿਰ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ।

ਇਸ ਦੌਰਾਨ ਬੇਰੋਜ਼ਗਾਰ ਅਧਿਆਪਕਾਂ ਨੂੰ ਮੰਤਰੀ ਦੇ ਘਰ ਤੱਕ ਪਹੁੰਚਣ ਤੋਂ ਰੋਕਣ ਲਈ ਪੁਲਿਸ ਨੇ ਤਾਕਤ ਦੀ ਵਰਤੋਂ ਕੀਤੀ ਤੇ ਲਾਠੀਚਾਰਜ ਵੀ ਕੀਤਾ।

ਪੁਲਿਸ ਤੇ ਬੇਰੋਜ਼ਗਾਰ ਅਧਿਆਪਕਾਂ ਵਿਚਾਲੇ ਹੋਈ ਧੱਕਾਮੁੱਕੀ ਦੌਰਾਨ ਅਧਿਆਪਕਾ ਸੁਨੀਤਾ ਰਾਣੀ ਫਾਜ਼ਿਲਕਾ ਜ਼ਖਮੀ ਹੋ ਗਈ, ਜਿਸ ਨੂੰ ਉਸ ਦੇ ਸਾਥੀਆਂ ਨੇ ਹਸਪਤਾਲ ਪਹੁੰਚਾਇਆ।

ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤਾਕਤ ਦੀ ਵਰਤੋਂ ਕਰਦੇ ਹੋਏ ਲਾਠੀਚਾਰਜ ਕੀਤਾ ਤੇ ਧੱਕੇਸ਼ਾਹੀ ਕਰਦਿਆਂ ਕਈ ਬੇਰੋਜ਼ਗਾਰਾਂ ਦੀਆਂ ਪੱਗਾਂ ਤੱਕ ਲਾਹ ਦਿੱਤੀਆਂ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ