ਜਲੰਧਰ ਦੇ ਬੱਸ ਸਟੈਂਡ ‘ਚ ਬੇਰੋਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ ਦੂਸਰੇ ਦਿਨ ਵੀ ਜਾਰੀ, 5 ਟੀਚਰ ਬੈਠੇ ਭੁੱਖ ਹੜਤਾਲ ‘ਤੇ

0
1260

ਜਲੰਧਰ | ਬੀਤੇ ਕੱਲ ਤੋਂ ਜਲੰਧਰ ਦੇ ਬੱਸ ਸਟੈਂਡ ਵਿਖੇ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ ਗਿਆ, ਜਿਥੇ ਕਿ ਉਨ੍ਹਾਂ ਦੇ 2 ਸਾਥੀ ਬੇਹੋਸ਼ ਹੋ ਗਏ ਸਨ, ਜੋ ਕਿ ਜਲੰਧਰ ਦੇ ਨਿੱਜੀ ਹਸਪਤਾਲ ‘ਚ ਦਾਖ਼ਲ ਹਨ।

ਉਥੇ ਹੀ ਪ੍ਰਦਰਸ਼ਨ ਨੂੰ ਹੋਰ ਤਿੱਖਾ ਕਰਦਿਆਂ ਅੱਜ 5 ਹੋਰ ਸਾਥੀ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨਾਲ ਚੱਲ ਰਹੀ ਅੱਜ ਦੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ‘ਚ ਆਪਣੇ ਪ੍ਰਦਰਸ਼ਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ