ਅੰਮ੍ਰਿਤਸਰ ਤੋਂ ਮੰਦਭਾਗੀ ਖਬਰ : ਠੰਡ ਲੱਗਣ ਨਾਲ ਇਕ ਵਿਦਿਆਰਥੀ ਦੀ ਮੌ.ਤ, ਸਰਕਾਰੀ ਸਕੂਲ ‘ਚ ਪੜ੍ਹਦਾ ਸੀ ਪ੍ਰਦੀਪ ਸਿੰਘ

0
925

ਅੰਮ੍ਰਿਤਸਰ, 7 ਜਨਵਰੀ | ਅੰਮ੍ਰਿਤਸਰ ਵਿਚ ਹੱਡ ਚੀਰਵੀਂ ਠੰਡ ਪੈ ਰਹੀ ਹੈ। ਸੰਘਣੀ ਧੁੰਦ ਤੇ ਸੀਤ ਲਹਿਰ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਠੰਡ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਜੋਧਾ ਸਿੰਘ ਵਜੋਂ ਹੋਈ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

ਜਾਣਕਾਰੀ ਮੁਤਾਬਕ ਸਰਕਾਰੀ ਐਲੀਮੈਂਟਰੀ ਸਕੂਲ ਵਰਿਆਂਹ ਦੇ ਇਕ ਵਿਦਿਆਰਥੀ ਪ੍ਰਦੀਪ ਸਿੰਘ ਦੀ ਠੰਡ ਕਾਰਨ ਮੌਤ ਹੋ ਗਈ। ਉਹ ਠੰਡ ਕਾਰਨ ਹੋਏ ਦਿਮਾਗੀ ਬੁਖ਼ਾਰ ਤੋਂ ਪੀੜਤ ਸੀ। ਸਕੂਲ ਦੀ ਮੁੱਖ ਅਧਿਆਪਕਾ ਆਦਰਸ਼ ਕੌਰ ਸੰਧੂ ਨੇ ਦੱਸਿਆ ਕਿ ਠੰਡ ਨਾਲ ਬੱਚੇ ਨੂੰ ਦਿਮਾਗੀ ਬੁਖ਼ਾਰ ਹੋ ਗਿਆ ਸੀ। ਉਸ ਦੇ ਇਲਾਜ ਲਈ ਮਾਪਿਆਂ ਵੱਲੋਂ ਕਾਫੀ ਚਾਰਾਜੋਈ ਕੀਤੀ ਗਈ ਪਰ ਫਿਰ ਵੀ ਡਾਕਟਰ ਉਸ ਨੂੰ ਬਚਾਅ ਨਹੀਂ ਸਕੇ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)