ਫਰੀਦਕੋਟ ਤੋਂ ਮੰਦਭਾਗੀ ਖਬਰ : ਪ੍ਰੇਮਿਕਾ ਵੱਲੋਂ ਵਿਆਹ ਤੋਂ ਨਾਂਹ ਕਰਨ ‘ਤੇ ਲੜਕੇ ਨੇ ਦਿੱਤੀ ਜਾਨ, ਮਾਮਲਾ ਦਰਜ

0
2058

ਫਰੀਦਕੋਟ, 29 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪ੍ਰੇਮਿਕਾ ਦੇ ਵਿਆਹ ਤੋਂ ਇਨਕਾਰ ਕਰਨ ‘ਤੇ ਪ੍ਰੇਮੀ ਨੇ ਜਾਨ ਦੇ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਔਰਤ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਲਾ.ਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮ੍ਰਿਤਕ ਬਲਜਿੰਦਰ ਸਿੰਘ ਦੀ ਮਾਤਾ ਕੁਲਦੀਪ ਕੌਰ ਨੇ ਦੱਸਿਆ ਕਿ ਬਲਜਿੰਦਰ ਦੀ ਰਾਜਪਾਲ ਕੌਰ ਨਾਲ ਗੱਲਬਾਤ ਸੀ। ਉਸ ਦਾ 3 ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਹੁਣ ਉਸ ਦਾ ਤਲਾਕ ਹੋ ਚੁੱਕਾ ਹੈ ਅਤੇ ਉਹ ਸਾਡੇ ਲੜਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਪਰ ਅਚਾਨਕ ਰਾਜਪਾਲ ਕੌਰ ਨੇ ਉਨ੍ਹਾਂ ਦੇ ਲੜਕੇ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਰਕੇ ਉਹ ਡਿਪ੍ਰੈਸ਼ਨ ਵਿਚ ਚਲਾ ਗਿਆ ਅਤੇ ਜਾਨ ਦੇ ਦਿੱਤੀ।

ਥਾਣਾ ਸਦਰ ਕੋਟਕਪੂਰਾ ਦੇ ਏਐਸਆਈ ਗੁਰਬਖਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਔਰਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਅਜੇ ਮੁਲਜ਼ਮ ਔਰਤ ਦੀ ਗ੍ਰਿਫਤਾਰੀ ਨਹੀਂ ਹੋਈ ਹੈ।