ਫ਼ਿਰੋਜ਼ਪੁਰ ਤੋਂ ਮੰਦਭਾਗੀ ਖਬਰ : ਕਾਰ ਤੇ ਬਾਈਕ ਦੀ ਟੱਕਰ ‘ਚ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌ.ਤ

0
1358

ਫ਼ਿਰੋਜ਼ਪੁਰ, 10 ਦਸੰਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਵਿਚ ਵਾਪਰੇ 2 ਸੜਕ ਹਾਦਸਿਆਂ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਮਰਨ ਵਾਲੇ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਜਾ ਰਹੇ ਸਨ, ਜੋ ਕਾਰ ਨਾਲ ਟਕਰਾਅ ਗਏ। ਪਹਿਲੀ ਘਟਨਾ ਜ਼ਿਲੇ ਦੇ ਮੱਲਾਂਵਾਲਾ ਥਾਣੇ ਅਧੀਨ ਪੈਂਦੇ ਸਤਕਰਤਾਰ ਕਾਲੂ ਭੱਠੇ ਨੇੜੇ ਵਾਪਰੀ। ਦੂਜੀ ਮੱਖੂ ਥਾਣਾ ਅਧੀਨ ਪੈਂਦੇ ਪਿੰਡ ਅਰਾਈਆਂਵਾਲਾ ਨੇੜੇ ਵਾਪਰੀ। ਦੋਵਾਂ ਹਾਦਸਿਆਂ ਵਿਚ ਮਰਨ ਵਾਲੇ ਮੋਟਰਸਾਈਕਲ ਸਵਾਰਾਂ ਦੀ ਮੌਤ ਦਾ ਵੱਡਾ ਕਾਰਨ ਹੈਲਮੇਟ ਨਾ ਪਹਿਨਣਾ ਮੰਨਿਆ ਜਾ ਰਿਹਾ ਹੈ।

ਪਹਿਲੀ ਘਟਨਾ ਵਿਚ 18 ਸਾਲ ਦੇ ਦਿਲਸ਼ੋਕ ਵਾਸੀ ਪਿੰਡ ਈਲਸੇਵਾਲਾ ਫ਼ਿਰੋਜ਼ਪੁਰ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਵੱਡੇ ਭਰਾ ਜਸਪਾਲ ਸਿੰਘ ਦੀ ਸ਼ਿਕਾਇਤ ‘ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੂਜੀ ਘਟਨਾ ਵਿਚ ਪਿੰਡ ਅਰਾਈਆਂਵਾਲਾ ਨੇੜੇ ਇਕ ਅਣਪਛਾਤੇ ਕਾਰ ਚਾਲਕ ਨੇ ਅਚਾਨਕ ਬਰੇਕ ਲਗਾ ਦਿੱਤੀ, ਜਿਸ ਕਾਰਨ ਪਿੱਛੇ ਆ ਰਹੇ ਮੋਟਰਸਾਈਕਲ ਸਵਾਰ ਨਵਜੋਤ ਸਿੰਘ ਵਾਸੀ ਪਿੰਡ ਮਾਛੀਕੇ ਦੀ ਕਾਰ ਨਾਲ ਟੱਕਰ ਹੋ ਗਈ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਜ਼ੀਰਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਵੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।