ਜਲੰਧਰ, 13 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ ਛਾਉਣੀ ਦੇ ਆਰਮੀ ਇਨਕਲੇਵ ਫੇਜ਼-1 ਵਿਚ ਦੇਰ ਰਾਤ ਨੂੰ 2 ਬੱਚਿਆਂ ਦੀ ਮਾਂ ਨੇ ਜਾਨ ਦੇ ਦਿੱਤੀ। ਮ੍ਰਿਤਕਾ ਦੀ ਪਛਾਣ 40 ਸਾਲ ਦੀ ਪਰਮਜੀਤ ਕੌਰ ਪਤਨੀ ਅਮਿਤ ਕੁਮਾਰ ਵਜੋਂ ਹੋਈ ਹੈ।
ਮੇਹਟੀਆਣਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਰਾਜ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਕਰੀਬ 17 ਸਾਲ ਪਹਿਲਾਂ ਜਲੰਧਰ ਛਾਉਣੀ ਦੇ ਰਹਿਣ ਵਾਲੇ ਅਮਿਤ ਨਾਲ ਹੋਇਆ ਸੀ, ਜਿਸ ਤੋਂ ਉਸ ਦੇ 2 ਬੱਚੇ ਸਨ, ਜਿਨ੍ਹਾਂ ਵਿਚੋਂ ਇਕ ਦੀ ਉਮਰ 15 ਸਾਲ ਅਤੇ ਦੂਜੇ ਦੀ 10 ਸਾਲ ਸੀ।
ਰਾਜ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਪਰਮਜੀਤ ਕੌਰ ਦਾ ਪਤੀ ਅਮਿਤ ਕੁਮਾਰ ਪਿੰਡ ਵਿਚ ਹੀ ਕਲੀਨਿਕ ਚਲਾਉਂਦਾ ਸੀ। ਪਰਮਜੀਤ ਕੌਰ ਪਿਛਲੇ ਕਾਫੀ ਸਮੇਂ ਤੋਂ ਕਰਜ਼ੇ ਨੂੰ ਲੈ ਕੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਥਾਣਾ ਸਦਰ ਦੇ SHO ਭਰਤ ਮਸੀਹ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਆਪਣੇ ਘਰ ਵਿਚ ਹੀ ਜਾਨ ਦੇ ਦਿੱਤੀ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਨਾ ਹੀ ਪਰਿਵਾਰ ਨੇ ਕਿਸੇ ‘ਤੇ ਕੋਈ ਸ਼ੱਕ ਜਤਾਇਆ ਹੈ। ਇਸ ਕਾਰਨ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਮਾਮਲੇ ਵਿਚ ਸਿਰਫ਼ ਇਕ ਡੀਡੀਆਰ ਰਿਪੋਰਟ ਦਰਜ ਕੀਤੀ ਗਈ ਹੈ।