<p><strong>ਲੁਧਿਆਣਾ&comma; 6 ਜਨਵਰੀ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿਚ ਇਕ ਔਰਤ ਨੇ ਆਪਣੇ ਪਤੀ ਨਾਲ ਲੜਾਈ ਤੋਂ ਬਾਅਦ ਜਾਨ ਦੇ ਦਿੱਤੀ। ਜਦੋਂ ਪਤੀ ਘਰ ਆਇਆ ਤਾਂ ਪਤਨੀ ਨੇ ਜਾਨ ਦੇ ਦਿੱਤੀ ਹੋਈ ਸੀ। ਮ੍ਰਿਤਕਾ ਦੀ ਪਛਾਣ ਖੁਸ਼ੀ 23 ਸਾਲ ਵਜੋਂ ਹੋਈ ਹੈ ਅਤੇ ਉਹ ਬਿਹਾਰ ਦੇ ਪਟਨਾ ਦੀ ਰਹਿਣ ਵਾਲੀ ਹੈ। ਖੁਸ਼ੀ ਦਾ ਵਿਆਹ 3 ਸਾਲ ਪਹਿਲਾਂ ਹੀ ਨਿਤੀਸ਼ ਕੁਮਾਰ ਨਾਲ ਹੋਇਆ ਸੀ।<&sol;p>&NewLine;<p>ਜਾਣਕਾਰੀ ਅਨੁਸਾਰ ਖੁਸ਼ੀ ਅਤੇ ਨਿਤੀਸ਼ ਕੁਮਾਰ ਲੁਧਿਆਣਾ ਰੇਲਵੇ ਸਟੇਸ਼ਨ ਨੇੜੇ ਏਕਤਾ ਮਾਰਕੀਟ ਵਿਚ ਇਕ ਫੈਕਟਰੀ ਵਿਚ ਕੰਮ ਕਰਦੇ ਸਨ। ਨਿਤੀਸ਼ ਆਪਣੀ ਪਤਨੀ ਅਤੇ ਡੇਢ ਸਾਲ ਦੀ ਬੇਟੀ ਨਾਲ ਇਕੋ ਕਮਰੇ ਵਿਚ ਰਹਿੰਦੇ ਸਨ। ਪੁਲਿਸ ਚੌਕੀ ਗਿਆਸਪੁਰਾ ਦੇ ਇੰਚਾਰਜ ਏਐਸਆਈ ਨੇ ਦੱਸਿਆ ਕਿ ਦੁਪਹਿਰ ਨੂੰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ&comma; ਜਿਸ ਤੋਂ ਬਾਅਦ ਪਤੀ ਪਤਨੀ ਨੂੰ ਝਿੜਕ ਕੇ ਫੈਕਟਰੀ &OpenCurlyQuote;ਚ ਕੰਮ ਕਰਨ ਚਲਾ ਗਿਆ। ਜਦੋਂ ਉਹ ਕਮਰੇ &OpenCurlyQuote;ਚ ਪਹੁੰਚਿਆ ਤਾਂ ਉਸ ਦੀ ਪਤਨੀ ਨੇ ਕਮਰੇ ਵਿਚ ਜਾਨ ਦੇ ਦਿੱਤੀ ਸੀ।<&sol;p>&NewLine;<p>ਚੌਕੀ ਇੰਚਾਰਜ ਨੇ ਦੱਸਿਆ ਕਿ ਫਿਲਹਾਲ ਮ੍ਰਿਤਕਾ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ ਅਤੇ ਮ੍ਰਿਤਕਾ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਹੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;