ਨਵਾਂਸ਼ਹਿਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਵਾਂਸ਼ਹਿਰ ਦੇ ਪਿੰਡ ਭੋਲੇਵਾਲ ਦੇ ਇਕ ਨੌਜਵਾਨ ਦੀ ਟੋਏ ਵਿਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਪੁੱਤਰ ਸੁਰਜੀਤ ਲਾਲ ਵਜੋਂ ਹੋਈ ਹੈ, ਜਿਸ ਦੀ ਲਾਸ਼ ਮੰਗਲਵਾਰ ਨੂੰ ਮਿਲੀ।
9 ਜੁਲਾਈ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਕੰਢੀ ਖੇਤਰ ਵਿਚ ਤਬਾਹੀ ਮਚਾਈ ਹੋਈ ਹੈ। ਇਸੇ ਦੌਰਾਨ ਬਲਾਕ ਸਡੋਆ ਦੇ ਪਿੰਡ ਭੋਲੇਵਾਲ ਦਾ 18 ਸਾਲਾ ਵਿਜੇ ਕੁਮਾਰ ਬਾਬਾ ਰੂੜੀ ਵਾਲੇ ਮੰਦਰ ਨੇੜੇ ਬੱਕਰੀਆਂ ਚਰਾਉਣ ਗਿਆ ਸੀ ਪਰ ਪਾਣੀ ਵਿਚ ਤਿਲਕਣ ਕਾਰਨ ਟੋਏ ਵਿਚ ਡਿੱਗ ਕੇ ਡੁੱਬ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਹੈ।
ਮ੍ਰਿਤਕ ਦੇ ਪਿਤਾ ਸੁਰਜੀਤ ਲਾਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਵਿਜੇ ਕੁਮਾਰ ਬੱਕਰੀਆਂ ਚਰਾਉਣ ਲਈ ਖੇਤਾਂ ਵਿਚ ਗਿਆ ਸੀ। ਇਲਾਕੇ ਵਿਚ ਪਿਛਲੇ ਕਈ ਦਿਨਾਂ ਤੋਂ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਇਸ ਕਾਰਨ 20-25 ਫੁੱਟ ਡੂੰਘੇ ਟੋਏ ਬਣ ਗਏ ਸਨ, ਜਿਨ੍ਹਾਂ ਵਿਚ ਮੀਂਹ ਦਾ ਪਾਣੀ ਭਰ ਗਿਆ ਸੀ। ਇਨ੍ਹਾਂ ਵਿਚ ਹੀ ਵਿਜੇ ਡਿੱਗ ਗਿਆ।
ਇਸ ਮਾਮਲੇ ਵਿਚ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਹੈ। ਪੁਲਿਸ ਵੀ ਆਪਣੀ ਜਾਂਚ ਕਰ ਰਹੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ