ਪਟਿਆਲਾ, 3 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਮਾਣਾ ਦੇ ਪਿੰਡ ਕਾਦਰਬਾਦ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰਮਦ ਆਸਿਮ 25 ਸਾਲ ਵਜੋਂ ਹੋਈ ਹੈ। ਉਸ ਨੇ ਕੁਝ ਦਿਨਾਂ ਬਾਅਦ ਵਿਦੇਸ਼ ਜਾਣਾ ਸੀ।
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਆਸਿਮ ਨਸ਼ੇ ਦਾ ਆਦੀ ਸੀ। ਉਸ ਦਾ ਨਸ਼ਾ-ਛੁਡਾਊ ਕੇਂਦਰ ’ਚ ਇਲਾਜ ਚੱਲ ਰਿਹਾ ਸੀ, ਇਸ ਦੇ ਬਾਵਜੂਦ ਉਹ ਚੋਰੀ-ਛੁਪੇ ਨਸ਼ੀਲੀਆਂ ਗੋਲੀਆਂ ਖਾਂਦਾ ਰਿਹਾ। ਦੇਰ ਰਾਤ ਆਸਿਮ ਨੇ ਆਪਣਾ ਮੋਬਾਇਲ ਵੇਚ ਕੇ ਹਾਸਲ ਕੀਤੇ ਪੈਸਿਆਂ ਨਾਲ ਨਸ਼ਾ ਖਰੀਦਿਆ ਅਤੇ ਵੱਧ ਮਾਤਰਾ ਵਿਚ ਨਸ਼ਾ ਕਰਕੇ ਡਿੱਗ ਪਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ 12ਵੀਂ ਦੀ ਪੜ੍ਹਾਈ ਪੂਰੀ ਕਰਕੇ ਮੁਹੰਮਦ ਆਸਿਮ ਨੇ ਕੰਮ ਲਈ ਵਿਦੇਸ਼ ਜਾਣਾ ਸੀ। ਮ੍ਰਿਤਕ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)