ਤਰਨਤਾਰਨ| ਪੱਟੀ ਸ਼ਹਿਰ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਘਰ ਦੇ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਰਨ ਮੌਤ ਹੋ ਗਈ।
ਮ੍ਰਿਤਕ ਬੱਚੇ ਦੀ ਪਛਾਣ 6 ਸਾਲਾ ਨਵਰੂਪ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਦੀ ਹਾਲਤ ਦੇਖੀ ਨਹੀਂ ਜਾ ਰਹੀ। ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਦੇ ਮੁਤਾਬਕ ਜਦੋਂ ਨਵਰੂਪ ਸਿੰਘ ਘਰ ਦੀ ਉਪਰ ਵਾਲੀ ਛੱਤ ਤੋਂ ਡੋਰ ਨੂੰ ਹੇਠਾਂ ਸੁੱਟਣ ਲੱਗਾ ਤਾਂ ਅਚਾਨਕ ਉਹ ਆਪ ਵੀ ਛੱਤ ਤੋਂ ਸੜਕ ‘ਤੇ ਡਿੱਗਾ ਪਿਆ। ਜਦੋਂ ਉਸਨੂੰ ਹਸਪਤਾਲ ਲੈ ਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।






































