ਕਾਦੀਆਂ, 22 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ਹੇਠ ਥਾਣਾ ਕਾਦੀਆਂ ਦੀ ਪੁਲਿਸ ਵੱਲੋਂ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਨਿੰਦਰ ਕੌਰ ਪਤਨੀ ਬਲਵਿੰਦਰਜੀਤ ਸਿੰਘ ਵਾਸੀ ਮੁਹੱਲਾ ਪ੍ਰਤਾਪ ਨਗਰ, ਕਾਦੀਆਂ ਨੇ ਲਿਖਵਾਇਆ ਹੈ ਕਿ ਉਸਦਾ ਪਤੀ ਬਲਵਿੰਦਰਜੀਤ ਸਿੰਘ ਪੁੱਤਰ ਸੁਰਜਨ ਸਿੰਘ ਬੀਤੀ 20 ਨਵੰਬਰ ਨੂੰ ਸਵੇਰੇ 10 ਵਜੇ ਆਪਣੀ ਮੋਪੇਡ ‘ਤੇ ਸਵਾਰ ਹੋ ਕੇ ਜ਼ਰੂਰੀ ਕੰਮ ਲਈ ਕਹਿ ਕੇ ਘਰੋਂ ਚਲਾ ਗਿਆ ਸੀ।
ਬਿਆਨਕਰਤਾ ਮੁਤਾਬਕ ਕੁਝ ਦੇਰ ਬਾਅਦ ਰਾਹਗੀਰ ਨੇ ਉਸ ਨੂੰ ਦੱਸਿਆ ਕਿ ਉਸਦੇ ਪਤੀ ਨੂੰ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰ ਦਿੱਤਾ ਹੈ, ਜਿਸ ‘ਤੇ ਉਸ ਨੇ ਰਾਹਗੀਰਾਂ ਦੀ ਮਦਦ ਨਾਲ ਆਪਣੀ ਨੂੰ ਤੁਰੰਤ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ, ਜਿਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ। ਜਿਥੇ ਇਲਾਜ ਦੌਰਾਨ ਉਸਦੇ ਪਤੀ ਬਲਵਿੰਦਰਜੀਤ ਸਿੰਘ ਦੀ ਮੌਤ ਹੋ ਗਈ। ਥਾਣਾ ਕਾਦੀਆਂ ਦੇ ਐੱਸਐੱਚਓ ਕੁਲਵੰਤ ਸਿੰਘ ਮਾਨ ਨੇ ਕਾਰਵਾਈ ਕਰਦਿਆਂ ਉਕਤ ਔਰਤ ਦੇ ਬਿਆਨਾਂ ‘ਤੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।