ਲੁਧਿਆਣਾ ‘ਚ ਅਣਪਛਾਤੇ ਵਾਹਨ ਨੇ ਬਾਈਕ ਸਵਾਰਾਂ ਨੂੰ ਮਾਰੀ ਟੱ.ਕਰ, 1 ਨੌਜਵਾਨ ਦੀ ਮੌ.ਤ, ਦੂਜਾ ਜ਼ਖਮੀ

0
408

ਲੁਧਿਆਣਾ, 5 ਫਰਵਰੀ | ਲੁਧਿਆਣਾ ‘ਚ ਚੰਡੀਗੜ੍ਹ ਰੋਡ ‘ਤੇ ਸਿੱਧੂ ਢਾਬੇ ਨੇੜੇ ਇਕ ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਦਕਿ ਬਾਈਕ ਚਲਾ ਰਿਹਾ ਨੌਜਵਾਨ 22 ਸਾਲ ਦਾ ਅੰਸ਼ੂ ਗੰਭੀਰ ਜ਼ਖਮੀ ਹੋ ਗਿਆ।
ਮ੍ਰਿਤਕ ਦੀ ਪਛਾਣ ਕੁਲਦੀਪ ਵਾਸੀ ਜੁਗਿਆਣਾ ਵਜੋਂ ਹੋਈ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਕੁਲਦੀਪ ਅੰਸ਼ੂ ਨਾਲ ਕਿੱਥੇ ਜਾ ਰਿਹਾ ਸੀ। ਅੰਸ਼ੂ ਦੇ ਹੋਸ਼ ‘ਚ ਆਉਣ ਤੋਂ ਬਾਅਦ ਹੀ ਸਾਰਾ ਮਾਮਲਾ ਸਪੱਸ਼ਟ ਹੋਵੇਗਾ। ਜ਼ਖਮੀ ਅੰਸ਼ੂ ਦੇ ਸਿਰ ‘ਤੇ ਸੱਟ ਲੱਗੀ ਹੈ। ਦੇਰ ਰਾਤ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ।

ਅੰਸ਼ੂ ਬਿਹਾਰ ਦਾ ਰਹਿਣ ਵਾਲਾ ਹੈ। ਉਹ 2 ਦਿਨ ਪਹਿਲਾਂ ਹੀ ਲੁਧਿਆਣਾ ਰਹਿੰਦੇ ਆਪਣੇ ਰਿਸ਼ਤੇਦਾਰ ਕੋਲ ਆਇਆ ਸੀ। ਅੰਸ਼ੂ ਦੇ ਰਿਸ਼ਤੇਦਾਰਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ। ਥਾਣਾ ਜਮਾਲਪੁਰ ਅਧੀਨ ਪੈਂਦੇ ਰਾਮਪੁਰਾ ਚੌਕੀ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।