ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਹੋਏ ਕੋਰੋਨਾ ਪਾਜ਼ੀਟਿਵ, ਖੁਦ ਨੂੰ ਘਰ ‘ਚ ਕੀਤਾ ਆਈਸੋਲੇਟ

0
422

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਰਾਜਨਾਥ ਸਿੰਘ ਵਿੱਚ ਕੋਰੋਨਾ ਵਾਇਰਸ ਦੇ ਹਲਕੇ ਲੱਛਣ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਵੱਲੋਂ ਅੱਜ ਵੀਰਵਾਰ ਨੂੰ ਦਿੱਤੀ ਗਈ ਹੈ।

ਰੱਖਿਆ ਮੰਤਰਾਲੇ ਨੇ ਕਿਹਾ ਕਿ ਰਾਜਨਾਥ ਨੇ ਅੱਜ 20 ਅਪ੍ਰੈਲ ਨੂੰ ਦਿੱਲੀ ਵਿੱਚ ਭਾਰਤੀ ਹਵਾਈ ਸੈਨਾ ਦੇ ਕਮਾਂਡਰਾਂ ਦੀ ਕਾਨਫਰੰਸ ਵਿੱਚ ਸ਼ਾਮਲ ਹੋਣਾ ਸੀ ਪਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਕਾਰਨ ਉਹ ਅਜਿਹਾ ਨਹੀਂ ਕਰ ਸਕਣਗੇ। ਰੱਖਿਆ ਮੰਤਰਾਲੇ ਨੇ ਦੱਸਿਆ ਕਿ ਡਾਕਟਰਾਂ ਵੱਲੋਂ ਜਾਂਚ ‘ਤੋਂ ਬਾਅਦ ਰਾਜਨਾਥ ਸਿੰਘ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।