ਹੁਸ਼ਿਆਰਪੁਰ (ਅਮਰੀਕ ਕੁਮਾਰ) | ਮੁਕੇਰੀਆ ਵਿਖੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਕਿਸਾਨ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਉਕਤ ਤਿੰਨ ਖੇਤੀ ਕਾਨੂੰਨ ਵਾਪਸ ਕੀਤੇ ਗਏ। 750 ਕਿਸਾਨਾਂ ਦੀ ਸ਼ਹਾਦਤ ਲਈ ਵੀ ਕੇਂਦਰ ਸਰਕਾਰ ਜ਼ਿੰਮੇਵਾਰ ਹੈ ਤੇ ਜੋ ਮੁਆਵਜ਼ਾ ਬਣਦਾ ਹੈ, ਉਹ ਸਰਕਾਰ ਦੇਵੇ।
ਅਸੀਂ ਕਈ ਰਾਜਾਂ ਨੂੰ ਅਪੀਲ ਵੀ ਕੀਤੀ ਹੈ ਤੇ ਉਨ੍ਹਾਂ ਦੇ ਮੁੱਖ ਮੰਤਰੀ ਵੀ ਮਦਦ ਕਰ ਰਹੇ ਹਨ। ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਿਆ ਹੈ ਪਰ ਜੋ ਬਿਜਲੀ ਦੇ ਬਿੱਲ, ਪਰਾਲੀ ਤੇ MSP ਦਾ ਮਸਲਾ ਹੈ, ਵੀ ਹੱਲ ਹੋਣਾ ਚਾਹੀਦਾ ਹੈ।
ਅਸੀਂ ਕਿਹਾ ਕਿ ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਜੋ ਵਪਾਰੀ ਵਰਗ ਹੈ, ਦੇਸ਼ ਦੇ ਅਨਾਜ ‘ਤੇ ਕਬਜ਼ਾ ਕਰਨਾ ਚਾਹੁੰਦਾ ਹੈ, ਅਸੀਂ ਇੱਕ ਸਾਲ ਤੋਂ ਕਿਸਾਨ ਅੰਦੋਲਨ ‘ਤੇ ਬੈਠੇ ਹਾਂ, ਜੇਕਰ ਸਰਕਾਰ ਗੱਲ ਕਰੇ ਤਾਂ ਅਸੀਂ ਤਿਆਰ ਹਾਂ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ