ਚੰਡੀਗੜ੍ਹ| ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਣਗੇ। ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਬਾਦਲ ਦੀ ਅੰਤਿਮ ਅਰਦਾਸ 4 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗੀ।
ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚੇ ਸਨ, ਜਦਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਬਾਦਲ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਏ ਸਨ।
ਪਾਰਟੀ ਸੂਤਰਾਂ ਮੁਤਾਬਕ ਸ਼ਾਹ ਨੇ ਕਰਨਾਟਕ ਚੋਣਾਂ ‘ਚ ਰੁੱਝੇ ਹੋਣ ਦੇ ਬਾਵਜੂਦ ਇਹ ਪ੍ਰੋਗਰਾਮ ਬਣਾਇਆ ਹੈ। ਵੱਡੇ ਬਾਦਲ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ, ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਨੇ ਐਨ.ਡੀ.ਏ. ਦੇ ਗਠਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ।