ਮੁਕਤਸਰ| ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਉਘੀਆਂ ਸ਼ਖਸੀਅਤਾਂ ਨੇ ਪਿੰਡ ਬਾਦਲ ਵਿਚ ਹਾਜ਼ਰੀ ਲੁਆਈ। ਇਸ ਮੌਕੇ ਵਿਸ਼ੇਸ਼ ਤੌਰ ਉਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 5 ਵਾਰ ਦੇ ਮੁੱਖ ਮੰਤਰੀ ਤੇ ਐੱਨਡੀਏ ਦੇ ਗਠਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਖ ਪੰਥ ਨੇ ਇਕ ਸੱਚਾ ਸਿਪਾਹੀ ਗੁਆ ਲਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਇਕ ਸੱਚੇ ਸਿਪਾਹੀ ਸਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਕ ਸੱਚੇ ਦੇਸ਼ ਭਗਤ ਸਨ। ਦੇਸ਼ ਉਨ੍ਹਾਂ ਨੂੂੰ ਹਮੇਸ਼ਾ ਯਾਦ ਰੱਖੇਗਾ।

ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਜੀ ਦੇ ਜਾਣ ਨਾਲ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਦੀਆਂ ਬਾਅਦ ਅਜਿਹੇ ਲੀਡਰ ਪੈਦਾ ਹੁੰਦੇ ਹਨ। ਹੋਮ ਮਨਿਸਟਰ ਅਮਿਤ ਸ਼ਾਹ ਨੇ ਬਾਦਲ ਸਾਬ੍ਹ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਦੀ ਭਲਾਈ ਲਈ ਕੀਤੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਉਹ ਲੋਕਾਂ ਦੇ ਨੇਤਾ ਸਨ। ਉਨ੍ਹਾਂ ਨੇ ਆਮ ਲੋਕਾਂ ਦੀ ਭਲਾਈ ਲਈ ਪੰਜਾਬ ਵਿਚ ਬਹੁਤ ਚੰਗੇ ਕੰਮ ਕੀਤੇ ਸਨ।